ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਤਿੰਨ ਵੱਡੇ ਕਾਰੋਬਾਰੀ ਗਰੁੱਪਾਂ ‘ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤਿੰਨ ਦਿਨਾਂ ਤੋਂ ਜਾਰੀ ਸੀ। ਇਹ ਛਾਪੇਮਾਰੀ ਹੁਣ ਖਤਮ ਹੋ ਚੁੱਕੀ ਹੈ। IT ਟੀਮਾਂ ਨੇ ਨਕਦੀ ਅਤੇ ਗਹਿਣੇ ਜ਼ਬਤ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਨੂੰ 11 ਕਰੋੜ ਤੇ 100 ਕਰੋੜ ਤੋਂ ਵੱਧ ਦੀ ਆਮਦਨ ਦੇ ਦਸਤਾਵੇਜ਼ ਮਿਲੇ ਹਨ, ਜੋ ਕਿਤੇ ਨਾ ਕਿਤੇ ਵੱਡੀ ਗੜਬੜੀ ਵੱਲ ਇਸ਼ਾਰਾ ਕਰਦੇ ਹਨ।
ਸੂਤਰਾਂ ਮੁਤਾਬਕ ਐਤਵਾਰ ਸਵੇਰੇ ਛਾਪੇਮਾਰੀ ਕੀਤੀ ਗਈ ਅਤੇ 11 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਵਿਭਾਗ ਨੇ ਪਲਾਟਾਂ ਅਤੇ ਇਮਾਰਤਾਂ ਦੀਆਂ ਰਜਿਸਟਰੀਆਂ, ਨਿਵੇਸ਼ ਅਤੇ ਹੋਰ ਸਬੂਤਾਂ ਵਰਗੇ ਦਸਤਾਵੇਜ਼ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਕਥਿਤ ਤੌਰ ‘ਤੇ ਲਗਭਗ 100 ਕਰੋੜ ਰੁਪਏ ਦੀ ਆਮਦਨੀ ਨੂੰ ਮੋੜਨਾ ਸ਼ਾਮਲ ਸੀ।