ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਬੱਦਲ ਛਾਏ ਰਹੇ ਤੇ ਕਈ ਥਾਈਂ ਹਲਕਾ ਮੀਂਹ ਪਿਆ। ਇਸ ਕਾਰਨ ਦਿਨ ਸਮੇਂ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦਰਮਿਆਨ ਸੀ।
ਮੌਸਮ ਵਿਭਾਗ ਅਨੁਸਾਰ ਪੰਜਾਬ ’ਚ 17 ਜੁਲਾਈ ਤੱਕ ਬੱਦਲ ਛਾਏ ਰਹਿਣ, ਬੂੰਦਾਂਬਾਦੀ ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਇਸ ਤੋਂ ਬਾਅਦ 18 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ।