ਲੁਧਿਆਣਾ : ਪੰਜਾਬ ਤੇ ਹਰਿਆਣਾ ’ਚ ਸੰਘਣਾ ਕੋਹਰਾ ਅਤੇ ਸੀਤ ਲਹਿਰ ਦਾ ਦੌਰ ਲਗਾਤਾਰ ਜਾਰੀ ਹੈ। ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 11 ਤੋਂ 13 ਜਨਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਕੁੱਝ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ ਪਾਰਾ 78 ਡਿਗਰੀ ਸੈਲਸੀਅਸ, ਲੁਧਿਆਣਾ ’ਚ 6.5 ਡਿਗਰੀ, ਪਟਿਆਲਾ ’ਚ 7.2, ਫਰੀਦਕੋਟ ’ਚ 5, ਗੁਰਦਾਸਪੁਰ ’ਚ 5.5, ਬਰਨਾਲਾ ’ਚ 5.9, ਫਤਿਹਗੜ੍ਹ ਸਾਹਿਬ ’ਚ 6.7, ਫਿਰੋਜ਼ਪੁਰ ’ਚ 7.2, ਹੁਸ਼ਿਆਰਪੁਰ ’ਚ 5, ਜਲੰਧਰ ’ਚ 5.6, ਮੋਗਾ ’ਚ 6.2, ਮੋਹਾਲੀ ’ਚ 8.1, ਸ੍ਰੀ ਮੁਕਤਸਰ ਸਾਹਿਬ ’ਚ 5.7 ਤੇ ਰੋਪੜ ’ਚ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।