ਅਪਰਾਧ
ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ
Published
3 years agoon
ਚੰਡੀਗੜ੍ਹ : ਪੰਜਾਬ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਨੇ 324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ’ਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ’ਚ 26705 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਸੂਬੇ ’ਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ’ਚੋਂ 379565 ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ ’ਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।
You may like
-
ਪੰਜਾਬ ਉਪ ਚੋਣ ‘ਚ ਗੈਂਗਸਟਰ ਦੀ ਐਂਟਰੀ! ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ‘ਚ ਵੱਡਾ ਖੁਲਾਸਾ
-
ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ
-
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ
-
ਪੰਜਾਬ ‘ਚ 1 ਜੂਨ ਤੋਂ ਪਹਿਲਾਂ ਵੋਟਿੰਗ, ਚੋਣ ਕਮਿਸ਼ਨ ਨੇ ਪੂਰੀਆਂ ਕੀਤੀਆਂ ਤਿਆਰੀਆਂ
-
ਲੋਕਸਭਾ ਚੋਣ: ਚੋਣ ਕਮਿਸ਼ਨ ਨੇ ਭਾਜਪਾ ‘ਤੇ ਕੀਤੀ ਸਖ਼ਤ ਕਾਰਵਾਈ
-
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀ/ਲੇ ਪਦਾਰਥ, ਸ਼/ਰਾਬ ਅਤੇ ਹੋਰ ਜ਼ਬਤ