Connect with us

ਪੰਜਾਬ ਨਿਊਜ਼

ਸੂਬੇ ‘ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Published

on

Items worth Rs 82.62 crore seized from the state: Chief Electoral Officer Punjab

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ ‘ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.02 ਕਰੋੜ ਰੁਪਏ ਦੀ 16.10 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵਲੋਂ 58.89 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 15.51 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Facebook Comments

Trending