Connect with us

ਪੰਜਾਬ ਨਿਊਜ਼

ਜੰਮੂ-ਕਸ਼ਮੀਰ ਪੁਲਿਸ ਦੀ ਪੀਆਰਟੀਸੀ ਬੱਸ ਡਰਾਈਵਰ ਖ਼ਿਲਾਫ਼ ਕਾਰਵਾਈ, ਗੁੱਸੇ ‘ਚ ਆਏ ਰੋਡਵੇਜ਼ ਡਰਾਈਵਰਾਂ ਨੇ ਜਾਮ ਕੀਤਾ ਰੋਡ

Published

on

ਸਾਂਬਾ : ਸਾਂਬਾ ਸ਼ਹਿਰ ਦੇ ਮੁੱਖ ਚੌਕ ਨੇੜੇ ਅੱਜ ਸਵੇਰੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਨੇ ਆਪਣੀਆਂ ਬੱਸਾਂ ਰੋਕ ਕੇ ਰੋਡ ਜਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਹਾਈਵੇਅ ‘ਤੇ ਗਲਤ ਦਿਸ਼ਾ ਤੋਂ ਆ ਰਹੀ ਇੱਕ ਕਾਰ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਦੀ ਕਾਰ ਚਾਲਕ ਨਾਲ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤਕਰਾਰ ਤੋਂ ਬਾਅਦ ਬੱਸ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਾਰ ਚਾਲਕ ਨਾਲ ਮਾਮੂਲੀ ਕੁੱਟਮਾਰ ਕੀਤੀ ਅਤੇ ਉਸ ਨੇ ਇਸ ਦੀ ਸ਼ਿਕਾਇਤ ਸਾਂਬਾ ਥਾਣੇ ‘ਚ ਕੀਤੀ।

ਸਾਂਬਾ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਨੌਜਵਾਨ ਨੂੰ ਜੀ.ਐਮ.ਸੀ. ਰੈਫਰ ਕੀਤਾ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਤਾਂ ਹਾਈਵੇ ’ਤੇ ਚੱਲ ਰਹੇ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਨੇ ਆਪਣੀਆਂ ਬੱਸਾਂ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲੀਸ ਦੀ ਕਾਰਵਾਈ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਨੇ ਆਪਣੇ ਵਾਹਨ ਰੋਕ ਲਏ। ਮੌਕੇ ‘ਤੇ ਪਹੁੰਚੇ ਥਾਣਾ ਇੰਚਾਰਜ ਸੰਦੀਪ ਚੜਿੱਕ ਨੇ ਰਸਤਾ ਖੋਲ੍ਹ ਕੇ ਮਾਮਲਾ ਸ਼ਾਂਤ ਕਰਵਾਇਆ।

Facebook Comments

Trending