Connect with us

ਪੰਜਾਬੀ

 ਜਗਰਾਉਂ ‘ਚ ਰੋੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ 28 ਅਪ੍ਰੈਲ ਨੂੰ

Published

on

Job Fair/Placement Camp organized in Jagraon on 28th April

ਜਗਰਾਉਂ/ਲੁਧਿਆਣਾ :  ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ 28 ਅਪ੍ਰੈਲ  ਨੂੰ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਰੋੋਜ਼ਗਾਰ ਮੇਲੇ ਵਿੱਚ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌੌਰ ਮਾਣੂੰਕੇ ਮੁੱਖ ਮਹਿਮਾਨ ਵਜੋੋਂ ਸ਼ਿਰਕਤ ਕਰਨਗੇ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ  ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

ਸ਼੍ਰੀ ਗੁਰਬੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟਰੇਟ ਜਗਰਾਉਂ ਵੱਲੋੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

Facebook Comments

Trending