ਅਪਰਾਧ
ਨਗਰ ਸੁਧਾਰ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published
3 years agoon

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ, ਨਗਰ ਸੁਧਾਰ ਟਰੱਸਟ ਵੱਲੋਂ ਰਾਜਗੁਰੂ ਨਗਰ ਲੁਧਿਆਣਾ ਵਿਖੇ ਉਸ ਨੂੰ ਟਰੱਸਟ ਵੱਲੋਂ ਅਲਾਟ ਕੀਤੇ ਗਏ ਬੂਥ ਦੀ ਡਿਫਾਲਟ ਅਦਾਇਗੀ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਤਹਿਤ ਉਸ ਦੇ ਕੇਸ ਦੀ ਪ੍ਰਕਿਰਿਆ ਅਤੇ ਅੰਤਿਮ ਰੂਪ ਦੇਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ।
ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰ ਲੁਧਿਆਣਾ ਦੀਆਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਦੋਸ਼ੀ ਹਰਮੀਤ ਸਿੰਘ, ਜੂਨੀਅਰ ਸਹਾਇਕ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਕੁਲਜੀਤ ਕੌਰ ਵੀ ਰਿਸ਼ਵਤ ਲੈਂਦਿਆਂ ਦੋਸ਼ੀ ਜੂਨੀਅਰ ਸਹਾਇਕ ਦੇ ਨਾਲ ਮੌਜੂਦ ਸੀ, ਇਸ ਲਈ ਉਸਨੂੰ ਵੀ ਹਰਮੀਤ ਸਿੰਘ ਦੇ ਨਾਲ ਗ੍ਰਿਫਤਾਰ ਕੀਤਾ ਗਿਆ।
You may like
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
-
ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ, ਕੀਤੀ ਭੰਨਤੋੜ ਤੇ ਕੁੱਟਮਾਰ
-
ਸਾਬਕਾ ਮੰਤਰੀ ਦੇ ਘਰ ਡਾਕਾ ਮਾਰਨ ਵਾਲਾ ਨੇਪਾਲੀ ਨੌਕਰ ਸਾਥੀਆਂ ਸਮੇਤ ਗ੍ਰਿਫ਼ਤਾਰ
-
ਕੁੜੀ ਦੇ ਪ੍ਰੇਮੀ ਨੇ ਸਾਥੀਆਂ ਨਾਲ ਮਿਲ ਕੇ ਕੀਤਾ ਦੋ ਦੋਸਤਾਂ ਦਾ ਕ.ਤ.ਲ, ਨਾਲ਼ੇ ’ਚ ਸੁੱਟੀਆਂ ਲਾ/ਸ਼ਾਂ
-
ਲੁਧਿਆਣਾ ‘ਚ ਜਵਾਨ ਮੁੰਡਿਆਂ ਦਾ ਕ+ਤ+ਲ ਕਰ ਗੰਦੇ ਨਾਲੇ ਨੇੜੇ ਸੁੱਟੀਆਂ ਲਾ+ਸ਼ਾਂ
-
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ 5 ਅਧਿਕਾਰੀ ਤੇ ਮੁਲਾਜ਼ਮ ਬਹਾਲ