Connect with us

ਖੇਡਾਂ

”ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ – 2”, ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Published

on

"Khedan Watan Punjab Ki" Season - 2, flagged off the torch relay from Ludhiana

ਲੁਧਿਆਣਾ : ਪੰਜਾਬ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2’ ਦੀ ਸ਼ੁਰੂਆਤ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਇੱਕ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਜ਼ਿਲ੍ਹੇ ਦੀਆਂ ਉੱਘੀਆਂ ਖੇਡ ਸ਼ਖ਼ਸੀਅਤਾਂ ਨਾਲ ਰਿਲੇਅ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਇਹ ਸਮਾਗਮ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਇੱਕ ਉਤਪ੍ਰੇਰਕ ਸਾਬਤ ਹੋਇਆ ਹੈ।

ਵਿਧਾਇਕ ਗੋਗੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆ ਦੇ ਸੀਜ਼ਨ-1 ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਹੁਣ ਸੂਬਾ ਇਸ ਵੱਡੇ ਖੇਡ ਮੇਲੇ ਦੇ ਦੂਸਰੇ ਸੀਜਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਸ੍ਰੀ ਗੋਗੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਵਲੋਂ ਇਸ ਸਮਾਗਮ ਦੀ ਸ਼ੁਰੂਆਤ ਮੌਕੇ ਇੱਕ ਮਸ਼ਾਲ ਰਿਲੇਅ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਆਗਾਮੀ ਸਮਾਗਮ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਿਲੇਅ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚੋਂ ਲੰਘੇਗੀ, ਇਸ ਤਰ੍ਹਾਂ ਇਸ ਆਗਾਮੀ ਸਮਾਗਮ ਦਾ ਸੰਦੇਸ਼ ਫੈਲਾਇਆ ਜਾ ਰਿਹਾ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਇਸ ਵਿੱਚ ਹਿੱਸਾ ਲੈ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪਹਿਲਾ ਸੀਜ਼ਨ ਲੁਧਿਆਣਾ ਵਿਖੇ ਸਮਾਪਨ ਹੋਇਆ ਸੀ, ਜਿਸ ਕਾਰਨ ਮਸ਼ਾਲ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਜਾਵੇਗੀ ਅਤੇ ਪੰਜਾਬ ਭਰ ਵਿੱਚ ਮਾਰਚ ਕਰਨ ਤੋਂ ਬਾਅਦ ਇਹ ਮਸ਼ਾਲ 29 ਅਗਸਤ ਨੂੰ ਬਠਿੰਡਾ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਕੀਤਾ ਜਾਵੇਗਾ।

ਇਸ ਮੌਕੇ ਦਰੋਣਾਚਾਰੀਆ ਐਵਾਰਡੀ ਅਥਲੈਟਿਕਸ ਕੋਚ ਸੁਖਦੇਵ ਸਿੰਘ ਪੰਨੂ, ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਖੇਡ ਪ੍ਰਸ਼ਾਸਕ ਤੇਜਾ ਸਿੰਘ ਧਾਲੀਵਾਲ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਉਨ੍ਹਾਂ ਇਸ ਉੱਚ ਪੱਧਰੀ ਖੇਡ ਮੇਲੇ ਰਾਹੀਂ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

Facebook Comments

Trending