ਲੁਧਿਆਣਾ : ਵਿਆਹ ਦੀ ਨੀਅਤ ਨਾਲ ਡਾਬਾ ਕਾਲੋਨੀ ਇਲਾਕੇ ਚੋਂ 14 ਸਾਲ 10 ਮਹੀਨਿਆਂ ਦੀ ਲੜਕੀ ਨੂੰ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ 9 ਦਸੰਬਰ ਨੂੰ ਉਨ੍ਹਾਂ ਦੀ ਬੇਟੀ ਬਿਨਾਂ ਦੱਸੇ ਘਰ ਤੋਂ ਕਿਧਰੇ ਚਲੀ ਗਈ।
ਤਲਾਸ਼ ਕਰਨ ਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਲੜਕੀ ਨੂੰ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਲੈ ਗਿਆ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਅਜਮੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜਮ ਦੇ ਖਿਲਾਫ ਐੱਫ ਆਈ ਆਰ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।