Connect with us

ਪੰਜਾਬੀ

ਕੀਰਤਨੀ ਜਥਿਆਂ ਨੇ ਗੁਰੂ ਸਾਹਿਬ ਦੀ ਮਹਿਮਾ ਦਾ ਕੀਤਾ ਗੁਣਗਾਨ

Published

on

Kirtan groups sang the praises of Guru Sahib

ਲੁਧਿਆਣਾ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਿੰਡ ਪੱਬੀਆਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਗੂੰਜੀ। ਇਸ ਮੌਕੇ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ ਤੇ ਕੀਰਤਨੀ ਜਥਿਆਂ ਨੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਬਸਪਾ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਸੰਗਤ ਨੂੰ ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਦੀਆਂ ਮੁੁਬਾਰਕਬਾਦ ਦਿੰਦਿਆਂ ਆਖਿਆ ਕਿ ਬਹੁੁਪੱਖੀ ਸ਼ਖ਼ਸੀਅਤ ਸ੍ਰੀ ਗੁੁਰੂ ਗੋਬਿੰਦ ਸਿੰਘ ਜੀ ਇਕ ਇਨਕਲਾਬੀ ਰਹਿਬਰ ਸਨ, ਜਿਨ੍ਹਾਂ ਜਬਰ ਜ਼ੁੁਲਮ ਨਾਲ ਦੱਬੇ ਕੁੁਚਲੇ ਲੋਕਾਂ ਦੇ ਮਨਾਂ ਵਿਚ ਨਵੀਂ ਰੂਹ ਫੂਕੀ ਤੇ ਜ਼ੁੁਲਮ ਦਾ ਟਾਕਰਾ ਕਰਨ ਲਈ ਖ਼ਾਲਸਾ ਪੰਥ ਦੀ ਸਾਜਨਾ ਕੀਤੀ।

ਵਿਧਾਇਕ ਇਆਲੀ ਨੇ ਆਖਿਆ ਕਿ ਦਸਮੇਸ਼ ਪਿਤਾ ਜੀ ਦੇ ਪਾਵਨ ਆਗਮਨ ਪੁੁਰਬ ਮੌਕੇ ਸਾਨੂੰ ਉਨਾਂ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਅਤੇ ਦੇਸ਼, ਕੌਮ, ਸਮਾਜ ਤੇ ਮਨੁੱਖਤਾ ਦੀ ਬਿਹਤਰੀ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਨੇ ਵਿਧਾਇਕ ਮਨਪ੍ਰਰੀਤ ਸਿੰਘ ਇਆਲੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

 

Facebook Comments

Trending