ਚੰਗੀ ਸਿਹਤ ਲਈ ਸਹੀ ਮਾਤਰਾ ‘ਚ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਪਾਣੀ ਸਰੀਰ ‘ਚੋਂ ਗੰਦਗੀ ਬਾਹਰ ਕੱਢਣ ‘ਚ ਮਦਦ ਕਰਦਾ ਹੈ ਅਤੇ ਪਾਚਨ ਕਿਰਿਆ ਨੂੰ ਮਜ਼ਬੂਤ ਕਰਦਾ ਹੈ। ਦਿਨ ਭਰ ‘ਚ 8 ਤੋਂ 10 ਗਲਾਸ ਪਾਣੀ ਪੀਣ ਨਾਲ ਸਰੀਰ ਸੁਚਾਰੂ ਰੂਪ ਨਾਲ ਆਪਣਾ ਕੰਮ ਕਰਦਾ ਰਹਿੰਦਾ ਹੈ। ਤੁਸੀਂ ਜਾਣਦੇ ਹੋ ਕਿ ਪਾਣੀ ਨੂੰ ਜੇਕਰ ਗਰਮ ਪਾਣੀ ਪੀਤਾ ਜਾਵੇ ਤਾਂ ਇਹ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ। ਕਈ ਰਿਸਰਚ ‘ਚ ਸਾਹਮਣੇ ਆਇਆ ਹੈ ਕਿ ਸਵੇਰੇ ਉੱਠ ਕੇ ਗਰਮ ਪਾਣੀ ਪੀਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ ਤੇ ਇਮੀਊਨ ਸਿਸਟਮ ਵੀ ਮਜ਼ਬੂਤ ਹੁੰਦਾ ਹੈ।
ਗਰਮ ਪਾਣੀ ਪੀਣ ਨਾਲ ਤੁਸੀਂ ਸਾਈਨਸ ਅਤੇ ਬੰਦ ਨੱਕ ਤੋਂ ਛੁਟਕਾਰਾ ਪਾ ਸਕਦੇ ਹੋ। ਇਹ ਗਰਮ ਪਾਣੀ ਗਲੇ ਤੋਂ ਹੋ ਕੇ ਜਾਂਦਾ ਹੈ ਅਤੇ ਗਲੇ ਦੀ ਖਾਰਿਸ਼ ਵੀ ਖ਼ਤਮ ਕਰਦਾ ਹੈ। ਗਰਮ ਪਾਣੀ ਪੀਣ ਨਾਲ ਪਾਚਨ ਤੰਤਰ ਹਾਈਡ੍ਰੇਟੇਡ ਰਹਿੰਦਾ ਹੈ। ਨਾਲ ਹੀ ਅਜਿਹੀਆਂ ਚੀਜ਼ਾਂ ਵੀ ਪਚ ਜਾਂਦੀਆਂ ਹਨ, ਜਿਨਾਂ ਨੂੰ ਪਚਾਉਣ ‘ਚ ਆਮ ਤੌਰ ‘ਤੇ ਕਾਫੀ ਪਰੇਸ਼ਾਨੀ ਹੁੰਦੀ ਹੈ। ਜਿਨਾਂ ਮਹਿਲਾਵਾਂ ਨੂੰ ਪੀਰੀਅਡਸ ਸਮੇਂ ਜ਼ਿਆਦਾ ਦਰਦ ਹੁੰਦਾ ਹੈ ਤਾਂ ਅਜਿਹੇ ‘ਚ ਇਕ ਗਿਲਾਸ ਗੁਨਗੁਣਾ ਪਾਣੀ ਪੀਣ ਨਾਲ ਦਰਦ ਤੋਂ ਰਾਹਤ ਮਿਲਦੀ ਹੈ।
ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਗਰਮ ਪਾਣੀ ਤੁਹਾਡੀ ਮਦਦ ਕਰੇਗਾ। ਰੋਜ਼ਾਨਾ ਸਵੇਰੇ ਉੱਠ ਕੇ ਖਾਲੀ ਪੇਟ ਪਾਣੀ ਪੀਣਾ ਸ਼ੁਰੂ ਕਰ ਦਿਓ। ਇਸ ਨਾਲ ਚਰਬੀ ਘਟੇਗੀ। ਜੇਕਰ ਤੁਸੀਂ ਚਾਹੋ ਤਾਂ ਗਰਮ ਪਾਣੀ ‘ਚ ਥੋੜ੍ਹਾ ਨਿੰਬੂ ਜਾਂ ਸ਼ਹਿਦ ਪਾ ਕੇ ਪੀਓ। ਇਸ ਨਾਲ ਵੀ ਭਾਰ ਘੱਟ ਕਰਨ ‘ਚ ਆਸਾਨੀ ਹੋਵੇਗੀ ਅਤੇ ਇਸ ਨਾਲ ਸਵਾਦ ਵੀ ਵਧੇਗਾ।
ਗਰਮ ਪਾਣੀ ਪੀਣ ਨਾਲ ਬਾਡੀ ਦਾ ਸੈਂਟਰਲ ਨਰਵਸ ਸਿਸਟਮ ਸਹੀ ਤਰੀਕੇ ਨਾਲ ਕੰਮ ਕਰਦਾ ਹੈ। ਗਰਮ ਪਾਣੀ ਪੀਣ ਨਾਲ ਦਿਮਾਗ ਸ਼ਾਂਤ ਰਹਿੰਦਾ ਹੈ। ਇਸ ਨਾਲ ਬਾਡੀ ‘ਚੋਂ ਟੌਕਸਿਨਸ ਵੀ ਨਿਕਲਦੇ ਹਨ ਅਤੇ ਉਸ ਨਾਲ ਤੰਦਰੁਸਤ ਰਹਿਣ ‘ਚ ਮਦਦ ਮਿਲਦੀ ਹੈ।