ਚੰਡੀਗੜ੍ਹ : ਪੰਜਾਬ ਵਿੱਚ ਕੱਲ੍ਹ ਤੋਂ ਪਏ ਮੀਂਹ ਅਤੇ ਕਈ ਇਲਾਕਿਆਂ ਵਿੱਚ ਗੜੇਮਾਰੀ ਤੋਂ ਬਾਅਦ ਮੌਸਮ ਖ਼ਰਾਬ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਜ਼ਿਆਦਾ ਬਾਰਿਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀ ਸੁਰਿੰਦਰ ਪਾਲ ਨੇ ਦੱਸਿਆ ਕਿ ਕੱਲ੍ਹ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ 4-5 ਦਿਨਾਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲੋਕਾਂ ਨੂੰ ਕੰਬਣੀ ਬਣਾ ਦੇਵੇਗੀ।
ਸੁਰਿੰਦਰ ਪਾਲ ਨੇ ਕਿਹਾ ਕਿ ਤਾਪਮਾਨ ਡਿੱਗੇਗਾ। ਇਸ ਦੇ ਨਾਲ ਹੀ ਨਵੇਂ ਸਾਲ ‘ਤੇ ਕੜਾਕੇ ਦੀ ਠੰਡ ਹੋਵੇਗੀ। ਜਨਵਰੀ ਮਹੀਨੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਲੋਹੜੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਪਹਾੜਾਂ ‘ਤੇ ਬਰਫਬਾਰੀ ਦਾ ਅਸਲ ਅਸਰ ਪੰਜਾਬ ‘ਚ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਡਿੱਗਣ ਦੇ ਆਸਾਰ ਹਨ, ਜਿਸ ਕਾਰਨ ਠੰਡ ਵਧੇਗੀ।