ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਵਿਅਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਜਨਤਾ ਨਗਰ ਦੀ ਗਲੀ ਨੰਬਰ 30 ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਹਰਿਆਣਾ ਦੀ ਭਿਵਾਨੀ ਸਥਿਤ ਬੈਂਕ ਕਾਲੋਨੀ ਵਾਸੀ ਰਵਿੰਦਰ ਕੁਮਾਰ ਖਿਲਾਫ ਮਾਮਲਾ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 55 ਹਜ਼ਾਰ ਰੁਪਏ ਲੈ ਲਏ। ਪਰ ਬਾਅਦ ਵਿੱਚ, ਉਸ ਨੇ ਆਪਣੇ ਪਾਸਪੋਰਟ ‘ਤੇ ਦੁਬਈ ਦਾ ਜਾਅਲੀ ਵੀਜ਼ਾ ਲਗਵਾ ਲਿਆ। ਬਾਅਦ ਵਿੱਚ ਉਸਨੇ ਧਮਕੀ ਦਿੱਤੀ ਕਿ ਜੇ ਉਸਨੇ ਪੈਸੇ ਵਾਪਸ ਮੰਗੇ ਤਾਂ ਉਹ ਉਸਨੂੰ ਜਾਨ ਤੋਂ ਮਾਰ ਦੇਵੇਗਾ।
ਥਾਣਾ ਡੇਹਲੋਂ ਪੁਲਿਸ ਨੇ ਪਿੰਡ ਦੁੱਲੇ ਦੀ ਰਹਿਣ ਵਾਲੀ ਰਣਜੀਤ ਕੌਰ ਦੀ ਸ਼ਿਕਾਇਤ ਤੇ ਬੈਂਕ ਕਾਲੋਨੀ ਹੈਬੋਵਾਲ ਦੀ ਰਹਿਣ ਵਾਲੀ ਬਿਮਲਾ ਰਾਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਨੇ ਉਸ ਦੇ ਪੋਤਰੇ ਪਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਸਿਮਰਜੀਤ ਕੌਰ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਲਗਵਾਉਣ ਦੇ ਬਹਾਨੇ ਉਸ ਤੋਂ 12 ਲੱਖ 90 ਹਜ਼ਾਰ ਰੁਪਏ ਲੈ ਲਏ। ਪਰ ਬਾਅਦ ਵਿਚ ਉਨ੍ਹਾਂ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ।