ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰ ਕੇ ਰੋਡ ਸਥਿਤ ਇਕ ਫੈਕਟਰੀ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਫੈਕਟਰੀ ਦੇ ਮਾਲਕ ਪਰਮਜੀਤ ਸਿੰਘ ਵਾਸੀ ਭੋਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਕਮਲ ਫੈਬਰਿਕ ਬਹਾਦਰ ਕੇ ਰੋਡ ‘ਤੇ ਸਥਿਤ ਹੈ ਤੇ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਫੈਕਟਰੀ ਦੇ ਤਾਲੇ ਤੋੜ ਕੇ ਉੱਤੋਂ ਪਿਆ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ, ਜਿਸ ‘ਚ ਚੋਰ ਕੱਪੜੇ ਨੂੰ ਟੈਂਪੂ ਵਿਚ ਲਿਜਾਂਦੇ ਦਿਖਾਈ ਦੇ ਰਹੇ ਹਨ।