Connect with us

ਇੰਡੀਆ ਨਿਊਜ਼

ਲਾਲ ਕ੍ਰਿਸ਼ਨ ਅਡਵਾਨੀ ਡਿਸਚਾਰਜ ਹੋਣ ਤੋਂ ਬਾਅਦ ਆਏ ਘਰ, ਖਰਾਬ ਸਿਹਤ ਤੋਂ ਬਾਅਦ ਏਮਜ਼ ‘ਚ ਸਨ ਭਰਤੀ

Published

on

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਛੁੱਟੀ ਤੋਂ ਬਾਅਦ ਘਰ ਪਰਤ ਆਏ ਹਨ। 96 ਸਾਲਾ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਤੋਂ ਬਾਅਦ ਵੀਰਵਾਰ ਦੁਪਹਿਰ ਉਸ ਨੂੰ ਛੁੱਟੀ ਦੇ ਦਿੱਤੀ ਗਈ। ਏਮਜ਼ ਦੇ ਐਮਐਸ ਡਾਕਟਰ ਸੰਜੇ ਲਾਲਵਾਨੀ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਡਾ: ਲਾਲਵਾਨੀ ਨੇ ਦੱਸਿਆ ਕਿ ਯੂਰੋਲੋਜੀ ਸਬੰਧੀ ਕਿਸੇ ਸਮੱਸਿਆ ਕਾਰਨ ਸਾਬਕਾ ਉਪ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਪੁਰਾਣੇ ਪ੍ਰਾਈਵੇਟ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਯੂਰੋਲੋਜੀ ਵਿਭਾਗ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ। ਫਿਲਹਾਲ ਅਡਵਾਨੀ ਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹਨ।

ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤੇ ਜਾਣ ਦੇ ਤਿੰਨ ਮਹੀਨੇ ਬਾਅਦ ਹੀ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਡਵਾਨੀ ਨੂੰ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ‘ਭਾਰਤ ਰਤਨ’ ਪ੍ਰਦਾਨ ਕੀਤਾ।

ਰਸਮੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

Facebook Comments

Trending