Connect with us

ਕਰੋਨਾਵਾਇਰਸ

ਪੰਜਾਬ ਵਿਚ ਵੱਡੀ ਰੈਲੀਆਂ ’ਤੇ ਪਾਬੰਦੀ ਲਗਾਈ ਜਾਣ ਚਾਹੀਦੈ – ਓ. ਪੀ. ਸੋਨੀ

Published

on

Large rallies in Punjab should be banned - O. P. Sony

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਆਖਿਆ ਹੈ ਕਿ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕ ਸੋਸ਼ਲ ਡਿਸਟੈਂਸਿੰਗ ਦਾ ਵੀ ਪਾਲਣ ਕਰਨ। ਸਰਕਾਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਵੇਗੀ। ਇਹ ਹੁਕਮ 15 ਜਨਵਰੀ ਤੱਕ ਜਾਰੀ ਰਹਿਣਗੇ।

ਇਸ ਦੇ ਨਾਲ ਹੀ ਓ. ਪੀ. ਸੋਨੀ ਨੇ ਆਖਿਆ ਹੈ ਕਿ ਪੰਜਾਬ ਵਿਚ ਵੱਡੀ ਰੈਲੀਆਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਜਾ ਸਕਦੀਆਂ ਹਨ ਤਾਂ ਵੱਡੀਆਂ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ’ਤੇ ਕੋਈ ਗਾਈਡ ਲਾਈਨ ਨਹੀਂ ਦਿੰਦੀ, ਉਦੋਂ ਤਕ ਸੂਬਾ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ।

ਸੋਨੀ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਬੱਚਿਆਂ ਨੂੰ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸੋਨੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਇਸ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਸਾਡੇ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ।

Facebook Comments

Trending