Connect with us

ਪੰਜਾਬ ਨਿਊਜ਼

ਵਿਦਿਆਰਥੀਆਂ ਦੇ ਸਿੱਖਣ ਪੱਧਰ ‘ਚ ਸੁਧਾਰ ਲਈ ‘ਪੜ੍ਹਨ ਮੁਹਿੰਮ’ ਸੂਬੇ ਭਰ ‘ਚ ਸ਼ੁਰੂ

Published

on

Launch of 'Reading Campaign' across the state to improve the learning level of students

ਐੱਸਏਐੱਸ ਨਗਰ : ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਅਜੋਏ ਸਰਮਾ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਦੀਪ ਕੁਮਾਰ ਅਗਰਵਾਲ ਡੀਜੀਐੱਸਈ ਪੰਜਾਬ ਦੀ ਅਗਵਾਈ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਨ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਗਈ।

ਇਸ ਸਬੰਧੀ ਸ੍ਰੀ ਅਗਰਵਾਲ ਨੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਡਾਇਟ ਪ੍ਰਿੰਸੀਪਲਾਂ ਅਤੇ ਹੋਰ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਪੜ੍ਹਨ ਮੁਹਿੰਮ ਨੂੰ ਸਫਲ ਬਣਾਉਣ ਲਈ ਉਤਸ਼ਾਹਿਤ ਕੀਤਾ।

ਇਸ ਸਬੰਧੀ ਜਰਨੈਲ ਸਿੰਘ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਰੋਜਾ ਪੜ੍ਹਨ ਮੁਹਿੰਮ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਕਰਨ ਹਿੱਤ 1 ਜਨਵਰੀ ਤੋਂ ਸ਼ੁਰੂ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ ।

ਸਿੱਖਿਆ ਬੁਲਾਰੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸਬੰਧਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ।

Facebook Comments

Trending