ਪੰਜਾਬੀ
ਵੱਖ-ਵੱਖ ਸਕੂਲਾਂ ‘ਚ ਕਰਵਾਏ ਕਾਨੂੰਨੀ ਸਾਖਰਤਾ ਸੈਮੀਨਾਰ
Published
2 years agoon
ਲੁਧਿਆਣਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਸਰਕਾਰੀ ਸੀਨੀਅਰ ਸੈਕੇਡੰਰੀ ਸਕੂਲ (ਮੂੰਡੀਆਂ) ਗਿੱਲ, ਸਰਕਾਰੀ ਸੀਨੀਅਰ ਸੈਕੇਡੰਰੀ ਸਕੂਲ (ਕੰਨਿਆ), ਹਰਗੋਬਿੰਦਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਲਮਗੀਰ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ।
ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮਂੈਬਰ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦਾ ਮਾਰਿਆ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮਾ, ਇਸਤਰੀ/ਬੱਚਾ, ਹਿਰਾਸਤ ਵਿੱਚ, ਮਾਨਸਿਕ ਰੋਗੀ, ਅਪੰਗ ਜਾਂ ਅਜਿਹਾ ਵਿਅਕਤੀ ਜਿਸਦੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਵੱਧ ਨਾ ਹੋਵੇ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
You may like
-
ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹੇ ਤਾਂ ਹੋ ਸਕਦਾ ਮਲੇਰੀਆ -ਸਿਵਲ ਸਰਜਨ
-
ਬਾਲ ਮਜਦੂਰੀ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ
-
ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਬਚਪਨ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
-
ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਕੀਤਾ ਜਾ ਰਿਹਾ ਜਾਗਰੂਕ
-
ਜਨਾਨਾ ਜੇਲ੍ਹ ‘ਚ ਔਰਤਾਂ ਨੂੰ ਸਿਲਾਈ ਦੀ ਟ੍ਰੇਨਿੰਗ ਦੇਣ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
-
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਡੇਟਾ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਕੀਤੀ ਜਾਵੇਗੀ ਸ਼ੁਰੂ