Connect with us

ਪੰਜਾਬੀ

ਲੋਕ ਇਨਸਾਫ਼ ਪਾਰਟੀ ਨੇ ਸੇਖੋਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ

Published

on

Lok Insaf Party demanded strict action against Sekhon

ਲੁਧਿਆਣਾ : ਲੋਕ ਇਨਸਾਫ ਪਾਰਟੀ ਨੇ ਹਾਈਕੋਰਟ ਦੇ ਹੁਕਮਾਂ ਤਹਿਤ ਗਿ੍ਫ਼ਤਾਰ ਕੀਤੇ ਗਏ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸੇਖੋਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਰਣਧੀਰ ਸਿੰਘ ਸਿਬੀਆ ਨੇ ਦੱਸਿਆ ਕਿ ਸੇਖੋਂ ਖਿਲਾਫ਼ ਮੁੱਢਲੀਆਂ ਰਿਪੋਰਟਾਂ ਦਰਜ ਕੀਤੀਆਂ ਗਈਆਂ ਸਨ ਜਿਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ |

ਉਨ੍ਹਾਂ ਦੱਸਿਆ ਕਿ ਲੋਕ ਇਨਸਾਫ ਪਾਰਟੀ ਦਾ ਇਕ ਵਫ਼ਦ ਪਿਛਲੇ ਦਿਨੀਂ ਚੰਡੀਗੜ੍ਹ ਵਿਚ ਉੱਚ ਪੁਲਿਸ ਅਧਿਕਾਰੀਆਂ ਨੂੰ ਮਿਲਿਆ ਸੀ ਤੇ ਸੇਖੋਂ ਦੀਆਂ ਕਾਰਵਾਈਆਂ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਗਈ ਸੀ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਅਕਤੀ ਵਿਸ਼ੇਸ਼ ਤੇ ਹੋਰ ਅਦਾਰਿਆਂ ਖਿਲਾਫ ਇਤਰਾਜਯੋਗ ਟਿੱਪਣੀਆਂ ਕਰਦਾ ਆਇਆ ਹੈ |

Facebook Comments

Trending