Connect with us

ਪੰਜਾਬ ਨਿਊਜ਼

ਲੁਧਿਆਣਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਦਾ ਐਲਾਨ, ਇਸ ਦਿੱਗਜ ਨੇਤਾ ਨੂੰ ਉਤਾਰਿਆ ਮੈਦਾਨ ‘ਚ

Published

on

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ‘ਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮ ਹੋ ਗਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ।ਕਾਂਗਰਸ ਹਾਈਕਮਾਂਡ ਦੀ ਤਰਫੋਂ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ ਲੁਧਿਆਣਾ ਪੱਛਮੀ ਹਲਕੇ 64 ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਜਿਸ ਕਾਰਨ ਹੁਣ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਲੜਨਗੇ।ਕਾਂਗਰਸ ਨੇ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੇ ਲੁਧਿਆਣਾ ਪੱਛਮੀ ਹਲਕੇ 64 ਤੋਂ ਆਉਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਪਾਰਟੀ ਦੇ ਪੁਰਾਣੇ ਸਿਪਾਹੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਇਹ ਸੀਟ ਕਿਸ ਪਾਰਟੀ ਨੂੰ ਮਿਲੇਗੀ।

Facebook Comments

Trending