Connect with us

ਪੰਜਾਬ ਨਿਊਜ਼

ਲੁਧਿਆਣਾ ਦੇ ਪਤੀ-ਪਤਨੀ ਨਾਲ ਸਾਜ਼ਿਸ਼ ਤਹਿਤ ਧੋਖਾਧੜੀ, 4 ਦੋਸ਼ੀਆਂ ਖਿਲਾਫ ਮਾਮਲਾ ਦਰਜ

Published

on

ਲੁਧਿਆਣਾ : ਜ਼ਮੀਨ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਵਾਲੇ 4 ਦੋਸ਼ੀਆਂ ਖਿਲਾਫ ਪੀਏਯੂ ਥਾਣਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਨੇ ਦੱਸਿਆ ਕਿ ਗੁਰਦਰਸ਼ਨ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਸਾਹਨੇਵਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ |

ਪੀੜਤ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦੀਪ ਕੌਰ ਨੇ ਹੈਬੋਵਾਲ ਖੁਰਦ ਵਿੱਚ 423 ਗਜ਼ ਦਾ ਪਲਾਟ 25 ਲੱਖ ਰੁਪਏ ਵਿੱਚ ਖਰੀਦਿਆ ਸੀ। ਇਸ ਤੋਂ ਬਾਅਦ ਜਦੋਂ ਉਹ ਆਪਣੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਸਮੇਂ ਸਿਰ ਸਬ-ਰਜਿਸਟਰਾਰ ਦਫ਼ਤਰ ਪਹੁੰਚਿਆ ਤਾਂ ਪਲਾਟ ਵੇਚਣ ਵਾਲਾ ਵਿਅਕਤੀ ਰਜਿਸਟਰੀ ਕਰਵਾਉਣ ਲਈ ਉਥੇ ਨਹੀਂ ਆਇਆ।ਫਿਰ ਉਹ ਸਬ ਰਜਿਸਟਰਾਰ ਦਫ਼ਤਰ ਵਿੱਚ ਤਹਿਸੀਲਦਾਰ ਦੇ ਸਾਹਮਣੇ ਹਾਜ਼ਰ ਹੋ ਗਿਆ ਅਤੇ ਜਦੋਂ ਉਹ ਆਪਣੇ ਪਲਾਟ ਦਾ ਕਬਜ਼ਾ ਲੈਣ ਗਿਆ ਤਾਂ ਪੁਲੀਸ ਉੱਥੇ ਪੁੱਜ ਗਈ। ਪੁਲਸ ਨੇ ਕਿਹਾ ਕਿ ਤੁਹਾਡੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਚਿਤ ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ।ਜਾਂਚ ਤੋਂ ਬਾਅਦ ਹਰਪਾਲ ਸਿੰਘ, ਗੁਰਪਾਲ ਸਿੰਘ ਵਾਸੀ ਹੈਬੋਵਾਲ ਖੁਰਦ, ਗੁਰਪ੍ਰੀਤ ਸਿੰਘ ਵਾਸੀ ਗੋਗੀ ਮਾਰਕੀਟ ਅਤੇ ਹਰਮੇਸ਼ ਕੁਮਾਰ ਵਾਸੀ ਪਟਿਆਲਾ ਦੇ ਖ਼ਿਲਾਫ਼ ਜ਼ਮੀਨ ਦੇ ਦਸਤਾਵੇਜ਼ ਵਿੱਚ ਝੂਠੇ ਤੱਥ ਪੇਸ਼ ਕਰਨ ਅਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

Facebook Comments

Trending