Connect with us

ਅਪਰਾਧ

ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਐਲਾਨਿਆ ਭਗੌੜਾ

Published

on

Ludhiana court declares Simerjit Bains a fugitive

ਲੁਧਿਆਣਾ : ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਐਲਾਨ ਕਰ ਦਿੱਤਾ ਹੈ। ਦਰਅਸਲ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਪਰਚੇ ਕਾਰਣ ਕੀਤਾ ਗਿਆ ਹੈ।

ਸਾਬਕਾ ਵਿਧਾਇਕ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਅਤੇ ਅੱਜ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਉਧਰ ਬਲਾਤਕਾਰ ਮਾਮਲੇ ਵਿਚ ਵੀ ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਗਈ ਸੀ। ਇਸ ਮਾਮਲੇ ’ਤੇ ਅਦਾਲਤ ਵਿਚ ਦੋਵਾਂ ਪੱਖਾਂ ਵਿਚਾਲੇ ਬਹਿਸ ਹੋਈ ਅਤੇ ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਫੈਂਸਲਾ 11 ਤਾਰੀਖ ਤੱਕ ਰਾਖਵਾਂ ਰੱਖ ਲਿਆ ਹੈ।

Facebook Comments

Trending