Connect with us

ਅਪਰਾਧ

ਲੁਧਿਆਣਾ: ਹੁਣ ਪੁਲਿਸ ਵਾਲੇ ਵੀ ਸੁਰੱਖਿਅਤ ਨਹੀਂ, ਮਹਿਲਾ ਕਾਂਸਟੇਬਲ ਨਾਲ ਹੋਈ ਲੁੱਟ

Published

on

ਲੁਧਿਆਣਾ: ਸ਼ਹਿਰ ਵਿੱਚ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਪੁਲਿਸ ਵਾਲਿਆਂ ਨੂੰ ਹੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਲੁੱਟ ਦਾ ਅਜਿਹਾ ਹੀ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਨਿਡਰ ਲੁਟੇਰਿਆਂ ਨੇ ਇਕ ਮਹਿਲਾ ਕਾਂਸਟੇਬਲ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਗਲੇ ‘ਚੋਂ ਮੰਗਲਸੂਤਰ ਖੋਹ ਲਿਆ ਅਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮਹਿਲਾ ਕਾਂਸਟੇਬਲ ਨੇ ਥਾਣਾ ਨੰ. 8 ‘ਚ ਸ਼ਿਕਾਇਤ ਦਰਜ ਕਰਵਾਈ ਹੈ।

ਜਾਣਕਾਰੀ ਮੁਤਾਬਕ ਜਦੋਂ ਮਹਿਲਾ ਕਾਂਸਟੇਬਲ ਡਿਊਟੀ ਤੋਂ ਬਾਅਦ ਐਕਟਿਵਾ ‘ਤੇ ਘਰ ਪਰਤ ਰਹੀ ਸੀ ਤਾਂ ਰਸਤੇ ‘ਚ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਗਲੇ ‘ਚੋਂ ਮੰਗਲਸੂਤਰ ਖੋਹ ਕੇ ਫਰਾਰ ਹੋ ਗਏ। ਇਸ ਸਨੈਚਿੰਗ ਦੌਰਾਨ ਮਹਿਲਾ ਕਾਂਸਟੇਬਲ ਨੂੰ ਵੀ ਕੁਝ ਸੱਟਾਂ ਲੱਗੀਆਂ।ਉਕਤ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਲੁਟੇਰਿਆਂ ਦੀ ਪਛਾਣ ਕਰਕੇ ਤਿੰਨ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਕਤ ਲੁੱਟ ਦੀ ਵਾਰਦਾਤ ਉਨ੍ਹਾਂ ਦੇ ਧਿਆਨ ‘ਚ ਆਉਂਦੇ ਹੀ ਪੁਲਸ ਨੇ ਤੁਰੰਤ ਹਰਕਤ ‘ਚ ਆ ਕੇ ਤਿੰਨਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ 3 ਦੋਸ਼ੀਆਂ ਨੂੰ ਰਿਮਾਂਡ ‘ਤੇ ਲਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਕਿਹੜੇ-ਕਿਹੜੇ ਅਪਰਾਧ ਕੀਤੇ ਹਨ।

Facebook Comments

Trending