ਪੰਜਾਬੀ

ਲੁਧਿਆਣਾ ਇੰਪਰੂਵਮੈਂਟ ਟਰੱਸਟ 336 ਐਚ ਆਈ ਜੀ ਅਤੇ 240 ਐਮ ਆਈ ਜੀ ਮਲਟੀ ਸਟੋਰੀ ਰਿਹਾਇਸ਼ੀ ਫਲੈਟ ਬਣਾਏਗਾ

Published

on

ਲੁਧਿਆਣਾ :  ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਖੋਵਾਲ ਰੋਡ ’ਤੇ ਸਥਿਤ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ ਅਟੱਲ ਅਪਾਰਟਮੈਂਟਸ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਵੱਲੋਂ “100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ” ਤਹਿਤ ਬਣਾਇਆ ਜਾ ਰਿਹਾ ਹੈ ਅਤੇ ਇਸ ਵਿੱਚ 12 ਮੰਜ਼ਿਲਾ 336 ਐਚ ਆਈ ਜੀ ਅਤੇ 240 ਐਮ ਆਈ ਜੀ ਫਲੈਟ ਹੋਣਗੇ। ਉਨ੍ਹਾਂ ਕਿਹਾ ਕਿ ਇੱਥੋਂ ਦੇ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣਾ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐਲ.ਆਈ.ਟੀ. ਵੱਲੋਂ ਸ਼ਹੀਦ ਕਰਨੈਲ ਸਿੰਘ ਨਗਰ, ਪੱਖੋਵਾਲ ਰੋਡ, ਲੁਧਿਆਣਾ ਨੇੜੇ 8.80 ਏਕੜ ਵਿੱਚ ਇਹਨਾਂ ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਪ੍ਰਸਤਾਵਿਤ ਫਲੈਟਾਂ ਲਈ ਲੋੜੀਂਦੀ ਜ਼ਮੀਨ ਲੁਧਿਆਣਾ ਇੰਪਰੂਵਮੈਂਟ ਟਰੱਸਟ ਕੋਲ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਇਸ ਸਕੀਮ ਲਈ 18 ਦਸੰਬਰ, 2021 ਤੱਕ ਅਪਲਾਈ ਕਰ ਸਕਦੇ ਹਨ ਅਤੇ 24 ਦਸੰਬਰ, 2021 ਨੂੰ ਅਲਾਟਮੈਂਟ ਸਬੰਧੀ ਡਰਾਅ ਕੱਢਿਆ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.