ਲੁਧਿਆਣਾ: ਸ਼ਹਿਰ ਦੇ ਲੋਕ ਸੜਕਾਂ ‘ਤੇ ਨਿਕਲਣ ਤੋਂ ਵੀ ਡਰਦੇ ਹਨ ਕਿਉਂਕਿ ਲੁਟੇਰੇ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਦੌਰਾਨ ਬਾਈਕ ਸਵਾਰ ਨੌਜਵਾਨ ਨੇ ਪੈਦਲ ਜਾ ਰਹੀ ਇਕ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ। ਉਸ ਨੇ ਮੁਲਜ਼ਮ ਦਾ ਪਿੱਛਾ ਕੀਤਾ ਪਰ ਮੁਲਜ਼ਮ ਫਰਾਰ ਹੋ ਗਿਆ। ਮੁਲਜ਼ਮ ਦੀ ਬਾਈਕ ’ਤੇ ਵੀ ਨੰਬਰ ਪਲੇਟ ਨਹੀਂ ਸੀ। ਲੜਕੀ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਦੀ ਪਛਾਣ ਹਨੀ ਸੋਖਲ ਵਾਸੀ ਕੁੰਦਨਪੁਰੀ ਵਜੋਂ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।