ਲੁਧਿਆਣਾ : ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਤਿੰਨ ਦੋਸ਼ੀਆਂ ਨੂੰ 53 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿੱਚ ਏ.ਐਸ.ਆਈ ਅਮਰਜੀਤ ਸਿੰਘ ਅਨੁਸਾਰ ਉਹ ਪੁਲੀਸ ਪਾਰਟੀ ਸਮੇਤ ਨਾਕਾਬੰਦੀ ’ਤੇ ਸਨ। ਇਸ ਦੌਰਾਨ ਉਨ੍ਹਾਂ ਮੁਲਜ਼ਮ ਮਹਿੰਦਰ ਸਿੰਘ ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲੀਸ ਨੇ ਉਸ ਖ਼ਿਲਾਫ਼ ਥਾਣਾ ਸਾਹਨੇਵਾਲ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿੱਚ ਏ.ਐਸ.ਆਈ. ਰੇਸ਼ਮ ਸਿੰਘ ਅਨੁਸਾਰ ਉਨ੍ਹਾਂ ਦੀ ਪੁਲੀਸ ਪਾਰਟੀ ਨੇ ਸਾਊਥ ਸਿਟੀ ਪੁਲ ਨੇੜੇ ਨਾਕਾਬੰਦੀ ਦੌਰਾਨ ਰਣਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਕਾਬੂ ਕੀਤਾ। ਉਹ ਸਵਿਫਟ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ 18 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।