Connect with us

ਪੰਜਾਬ ਨਿਊਜ਼

ਲੁਧਿਆਣਾ: ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਹੋ ਸਕਦੀ ਹੈ ਇਸ ਦਿਨ

Published

on

ਲੁਧਿਆਣਾ : ਨਗਰ ਨਿਗਮ ਦਾ ਜਨਰਲ ਹਾਊਸ 21 ਜਨਵਰੀ ਨੂੰ ਗਠਿਤ ਹੋ ਗਿਆ ਸੀ ਪਰ ਇਸ ਦੀ ਪਹਿਲੀ ਮੀਟਿੰਗ ਅਜੇ ਤੱਕ ਨਹੀਂ ਹੋ ਸਕੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਗਠਨ ਦੇ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ 28 ਫਰਵਰੀ ਨੂੰ ਹੋ ਸਕਦੀ ਹੈ, ਜਿਸ ਦਾ ਸੰਕੇਤ ਮੇਅਰ ਇੰਦਰਜੀਤ ਕੌਰ ਨੇ ਹਾਲ ਹੀ ਵਿੱਚ ਕਾਂਗਰਸੀ ਕੌਂਸਲਰਾਂ ਨਾਲ ਮੀਟਿੰਗ ਦੌਰਾਨ ਦਿੱਤਾ ਸੀ।

ਮੇਅਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਜਲਦੀ ਹੀ ਸੱਦੀ ਜਾ ਰਹੀ ਹੈ ਜਿਸ ਵਿੱਚ ਸ਼ਹਿਰ ਦੇ ਵਿਕਾਸ ਲਈ ਫੈਸਲੇ ਲਏ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਮੀਟਿੰਗ ਦਾ ਏਜੰਡਾ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਕਿਉਂਕਿ ਕੌਂਸਲਰਾਂ ਨੂੰ ਇਸ ਤੋਂ 72 ਘੰਟੇ ਪਹਿਲਾਂ ਸੂਚਿਤ ਕੀਤਾ ਜਾਂਦਾ ਹੈ। ਜਨਰਲ ਹਾਊਸ ਦੀ ਮੀਟਿੰਗ ਵਿਚ ਐੱਫ. ਅਤੇ ਸੀ.ਸੀ. ਕਮੇਟੀ ਦੇ ਗਠਨ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਪਹਿਲੀ ਮੀਟਿੰਗ ਵਿੱਚ ਪਾਸ ਕੀਤੇ ਪ੍ਰਸਤਾਵਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਜਾਵੇਗੀ।

Facebook Comments

Trending