Connect with us

ਖੇਡਾਂ

ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ‘ਚ ਲੁਧਿਆਣਾ ਦੀ ਰਹੀ ਝੰਡੀ

Published

on

Ludhiana's Flag in Under-21 Boys/Girls Basketball Competitions

ਲੁਧਿਆਣਾ :  ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਰਾਜ ਪੱਧਰੀ ਬਾਸਕਟਬਾਲ ਦੇ ਅੰਡਰ-21 ਲੜਕੇ/ਲੜਕੀਆਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਝੰਡੀ ਰਹੀ। ਲੜਕੀਆਂ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਸੰਗਰੂਰ ਨੂੰ ਕਰਾਰੀ ਮਾਤ ਦਿੱਤੀ ਜਦਕਿ ਲੜਕਿਆਂ ਦੇ ਮੈਚ ਵਿੱਚ ਜਲੰਧਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਅੰਡਰ-21 ਵਰਗ ਦੇ ਲੜਕੀਆਂ ਦੇ ਖੇਡ ਮੁਕਾਬਲੇ ਵਿੱਚ ਲੁਧਿਆਣਾ ਨੇ ਸੰਗਰੂਰ ਨੂੰ 36-21 ਦੇ ਫਰਕ ਨਾਲ ਕਰਾਰੀ ਮਾਤ ਦਿੱਤੀ। ਤੀਸਰੇ ਸਥਾਨ ਵਿੱਚ ਕਪੂਰਥਲਾ ਨੇ ਪਠਾਨਕੋਟ ਨੂੰ 37-10 ਦੇ ਫਰਕ ਨਾਲ ਹਰਾਇਆ। ਇਸ ਤੋਂ ਇਲਾਵਾ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਜਲੰਧਰ ‘ਤੇ 58-38 ਦੇ ਅੰਤਰ ਨਾਲ ਫਤਹਿ ਹਾਸਲ ਕੀਤੀ ਜਦਕਿ ਤੀਜੇ ਸਥਾਨ ‘ਤੇ ਰਹੀ ਫਰੀਦਕੋਟ ਦੀ ਟੀਮ ਨੇ 72-65 ਦੇ ਫਸਵੇਂ ਮੁਕਾਬਲੇ ਵਿੱਚ ਮਾਨਸਾ ‘ਤੇ ਜਿੱਤ ਪ੍ਰਾਪਤ ਕੀਤੀ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੀ ਸ਼ੁਰੂਆਤ ਕਰਕੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਨਸ਼ਿਆਂ ਵਿੱਚ ਜਾ ਰਹੀ ਨੌਜਵਾਨ ਪੀੜੀ ਨੂੰ ਇੱਕ ਨਵੀਂ ਆਸ ਮਿਲ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਬਾਸਕਟਬਾਲ ਅਕੈਡਮੀ (ਪੀ.ਬੀ.ਏ.) ਦੇ ਜਨਰਲ ਸਕੱਤਰ ਤੇਜ਼ਾ ਸਿੰਘ ਧਾਲੀਵਾਲ ਵੀ ਮੌਜੂਦ ਸਨ।

Facebook Comments

Trending