ਲੁਧਿਆਣਾ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂ ਰੁਪਿੰਦਰ ਸਿੰਘ ਸੰਧੂ ਇਕ ਵਾਰ ਫਿਰ ਤੋਂ ਪਾਰਟੀ ਦੀ ਮੁੱਖ ਧਾਰਾ ‘ਚ ਵਾਪਸ ਪਰਤ ਆਏ।
ਇਸ ਮੌਕੇ ਸ. ਗਰੇਵਾਲ ਨੇ ਦੱਸਿਆ ਕਿ ਰੁਪਿੰਦਰ ਸਿੰਘ ਸੰਧੂ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂ ਹਨ, ਲੇਕਿਨ ਬੀਤੇ ਕੁਝ ਸਮੇਂ ਤੋਂ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਹੋ ਗਏ ਸਨ, ਜਿਨ੍ਹਾਂ ਨੂੰ ਇਕ ਵਾਰ ਫਿਰ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਧਾਰਾ ‘ਚ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਲੋਕ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਲ ਉਮੀਦ ਭਰੀਆਂ ਅੱਖਾਂ ਨਾਲ ਦੇਖ ਰਹੇ ਹਨ ਅਤੇ ਉਹ ਵਾਅਦਾ ਕਰਦੇ ਹਨ ਕਿ ਗੱਠਜੋੜ ਦੀ ਅਗਲੀ ਸਰਕਾਰ ਸੂਬੇ ਨੂੰ ਇਕ ਵਾਰ ਫਿਰ ਤੋਂ ਤਰੱਕੀ ਤੇ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਏਗੀ।