Connect with us

ਪੰਜਾਬ ਨਿਊਜ਼

ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ਤੋਂ ਗੈਰ-ਕਾਨੂੰਨੀ ਢੰਗ ਨਾਲ ਰੇਤਾ-ਬੱਜਰੀ ਲੈ ਕੇ ਜਾ ਰਹੇ ਟਰੱਕ ਜ਼ਬਤ

Published

on

ਦੀਨਾਨਗਰ : ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ‘ਚ ਨਾਜਾਇਜ਼ ਮਾਈਨਿੰਗ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਬੀਤੀ ਰਾਤ ਜੰਮੂ-ਕਸ਼ਮੀਰ ਤੋਂ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਰੇਤਾ-ਬੱਜਰੀ ਲੈ ਕੇ ਜਾ ਰਹੇ ਟਰੱਕਾਂ ਨੂੰ ਵਿਭਾਗ ਵੱਲੋਂ ਫੜ ਕੇ ਉਨ੍ਹਾਂ ‘ਤੇ ਜੁਰਮਾਨਾ ਲਗਾਇਆ ਗਿਆ।ਦਰਅਸਲ ਮਾਈਨਿੰਗ ਵਿਭਾਗ ਅਤੇ ਤਾਰਾਗੜ੍ਹ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੰਮੂ-ਕਸ਼ਮੀਰ ਤੋਂ ਗੈਰ-ਕਾਨੂੰਨੀ ਢੰਗ ਨਾਲ ਰੇਤਾ ਅਤੇ ਬਜਰੀ ਪੰਜਾਬ ਲਿਆਂਦਾ ਜਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਤਾਰਾਗੜ੍ਹ ਥਾਣੇ ਅਧੀਨ ਪੈਂਦੇ ਕਥਲੋਰ ਪੁਲ ‘ਤੇ ਨਾਕਾਬੰਦੀ ਕਰ ਕੇ ਦੋ ਟਰੱਕਾਂ ਨੂੰ ਕਾਬੂ ਕੀਤਾ, ਜੋ ਕਿ ਜੰਮੂ-ਕਸ਼ਮੀਰ ਤੋਂ ਰੇਤਾ-ਬੱਜਰੀ ਲੈ ਕੇ ਗੈਰ-ਕਾਨੂੰਨੀ ਰੂਪ ਨਾਲ ਪੰਜਾਬ ਆ ਰਹੇ ਸਨ।

ਜਦੋਂ ਅਧਿਕਾਰੀਆਂ ਨੇ ਟਰੱਕ ਡਰਾਈਵਰਾਂ ਤੋਂ ਸਮੱਗਰੀ ਸਬੰਧੀ ਦਸਤਾਵੇਜ਼ ਮੰਗੇ ਤਾਂ ਉਹ ਕੁਝ ਵੀ ਨਾ ਦਿਖਾ ਸਕੇ। ਇਸ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਸੰਦੀਪ ਸਮਿਆਲ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਜੁਰਮਾਨਾ ਵਸੂਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਸੰਦੀਪ ਸਮਿਆਲ ਨੇ ਦੱਸਿਆ ਕਿ ਇਹ ਟਰੱਕ ਜੰਮੂ-ਕਸ਼ਮੀਰ ਤੋਂ ਰੇਤਾ ਅਤੇ ਬਜਰੀ ਦੀ ਗੈਰ-ਕਾਨੂੰਨੀ ਢੰਗ ਨਾਲ ਢੋਆ-ਢੁਆਈ ਕਰਕੇ ਪੰਜਾਬ ਆ ਰਹੇ ਸਨ ਅਤੇ ਇਨ੍ਹਾਂ ਕੋਲ ਕੋਈ ਦਸਤਾਵੇਜ਼ ਨਹੀਂ ਸਨ। ਇਸ ਕਾਰਨ ਉਸ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ।

Facebook Comments

Trending