Connect with us

ਪੰਜਾਬ ਨਿਊਜ਼

21 ਸਾਲਾ ਨੌਜਵਾਨ ਦੇ ਕ.ਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 5 ਗ੍ਰਿਫਤਾਰ

Published

on

ਮੋਗਾ: 10 ਜੁਲਾਈ ਦੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਵੱਲੋਂ ਸੈਲੂਨ ਸੰਚਾਲਕ ਹਰਵਿੰਦਰ ਸਿੰਘ ਵਾਸੀ ਬੁੱਕਣਵਾਲਾ ਰੋਡ, ਮੋਗਾ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ 5 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ‘ਚ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਇਕ ਔਰਤ ਸਮੇਤ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਕਤਲ ਕੇਸ ਵਿੱਚ ਪੰਕਜ ਚੋਪੜਾ, ਉਸ ਦੀ ਪਤਨੀ ਸੀਮਾ, ਸੰਦੀਪ ਸਿੰਘ, ਦਮਨ ਚੋਪੜਾ, ਅਮਨਜੋਤ ਉਰਫ਼ ਲਵ ਸਾਰੇ ਵਾਸੀ ਪਹਾੜਾ ਸਿੰਘ ਚੌਕ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਗਗਨ ਭਲੂਰ ਵਾਸੀ ਮੁਹੱਲਾ ਲਾਹੌਰੀਆ ਵਾਲਾ ਮੋਗਾ ਦੀ ਗ੍ਰਿਫਤਾਰੀ ਬਾਕੀ ਹੈ। ਇਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜ ਕਥਿਤ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਤੇ ਕਤਲ ਕੇਸ ‘ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ |

 

Facebook Comments

Trending