Connect with us

ਪੰਜਾਬੀ

ਜਗਰਾਓਂ ਤੋਂ ਟਿਕਟ ਕੱਟੇ ਜਾਣ ‘ਤੇ ਮਲਕੀਤ ਦਾਖਾ ਨੇ CM ਚੰਨੀ ਖ਼ਿਲਾਫ਼ ਕੱਢੀ ਭੜਾਸ

Published

on

Malkit Dakha lashes out against CM Channi over ticket cut from Jagraon

ਲੁਧਿਆਣਾ :   ਕਾਂਗਰਸ ਦੀ ਦੂਜੀ ਸੂਚੀ ਜਾਰੀ ਹੋਣ ਤੋਂ ਬਾਅਦ ਜਿਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਟਿਕਟ ਕੱਟੀ ਗਈ ਹੈ, ਉਨ੍ਹਾਂ ਨੇ ਹੁਣ ਕਾਂਗਰਸ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਸਾਹਨੇਵਾਲ ਤੋਂ ਸਤਵਿੰਦਰ ਬਿੱਟੀ, ਸਮਰਾਲਾ ਤੋਂ ਅਮਰੀਕ ਢਿੱਲੋਂ ਅਤੇ ਹੁਣ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਜਗਰਾਓਂ ਹਲਕੇ ਤੋਂ ਉਮੀਦਵਾਰੀ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਜਗਰਾਓਂ ਹਲਕੇ ਤੋਂ ਅਜਿਹੇ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ, ਜੋ ਕੁੱਝ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਵਿਧਾਇਕੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਇਆ ਹੈ ਅਤੇ ਇੱਥੋਂ ਤੱਕ ਕਿ ਉਸ ਨੂੰ ਆਪਣੇ ਹਲਕੇ ਤੋਂ ਨਹੀਂ, ਸਗੋਂ ਜਗਰਾਓਂ ਤੋਂ ਸੀਟ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਪੁਰਾਣੇ ਟਕਸਾਲੀ ਕਾਂਗਰਸੀ ਹਨ ਅਤੇ ਉਨ੍ਹਾਂ ਦੀ ਟਿਕਟ ਇਸ ਤਰ੍ਹਾਂ ਕੱਟਣਾ ਬੇਹੱਦ ਦੁਖਦਾਈ ਹੈ।

ਮਲਕੀਤ ਸਿੰਘ ਦਾਖਾ ਨੇ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਆਪਣੀ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਪੁਰਾਣੇ ਟਕਸਾਲੀ ਕਾਂਗਰਸੀਆਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਰਾਓਂ ਹਲਕੇ ਦੀ ਸੀਟ ਬਾਰੇ ਕਾਂਗਰਸ ਨੂੰ ਮੁੜ ਤੋਂ ਵਿਚਾਰ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਗਤਾਰ ਜੱਗਾ ਨੂੰ ਟਿਕਟ ਦੇ ਕੇ ਸਹੀ ਨਹੀਂ ਕੀਤਾ ਕਿਉਂਕਿ ਉਹ ਜਗਰਾਓਂ ਸੀਟ ਤੋਂ ਜਿੱਤ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਉਹ ਦੋ ਵਾਰ ਮਿਲੇ ਸਨ ਅਤੇ ਜਿੱਤ ਦਾ ਭਰੋਸਾ ਦਿਵਾਇਆ ਸੀ।

Facebook Comments

Trending