Connect with us

ਅਪਰਾਧ

5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published

on

Mall Patwari taking bribe of Rs 5,000 caught red-handed by Vigilance

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ  ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ  ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

Facebook Comments

Trending