ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਐੱਨਸੀਸੀ ਦੇ ਕੈਡਿਟਾਂ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਦੇ ਸਾਂਭ ਸੰਭਾਲ ਦੀ ਸਹੁੰ ਖਾਧੀ ਗਈ ।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਕਮਾਂਡਿੰਗ ਆਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਦੇ ਮਾਰਗ ਦਰਸ਼ਨ ਹੇਠ ਸਕੂਲ ਵਿੱਚ ਐਨਸੀਸੀ ਕੈਡਿਟਾਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ।
ਇਸ ਮੌਕੇ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਪੇੜ ਪੌਦੇ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ । ਇਨ੍ਹਾਂ ਤੋਂ ਸਾਨੂੰ ਆਕਸੀਜਨ ਮਿਲਦੀ ਹੈ ਅਤੇ ਇਸ ਦੇ ਨਾਲ ਹੀ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ । ਧਰਤੀ ਦੀ ਸਿਹਤ ਅਤੇ ਮਨੁੱਖ ਜਾਤੀ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਅਤਿ ਜ਼ਰੂਰੀ ਹਨ। ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਰੁਪਿੰਦਰ ਸਿੰਘ ਸੰਧੂ ਪਹੁੰਚੇ।