Connect with us

ਪੰਜਾਬ ਨਿਊਜ਼

ਪੰਜਾਬ ਦੇ ਇਸ ਜ਼ਿਲ੍ਹੇ ‘ਚ ਕਈ ਪਾਬੰਦੀਆਂ, ਜਾਰੀ ਕੀਤੇ ਸਖ਼ਤ ਹੁਕਮ

Published

on

ਬਰਨਾਲਾ: ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਸੇ ਦੌਰਾਨ ਬਰਨਾਲਾ ਤੋਂ ਵੀ ਖ਼ਬਰ ਸਾਹਮਣੇ ਆਈ ਹੈ।
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਪੂਨਮਦੀਪ ਕੌਰ ਨੇ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਕਿਹਾ ਕਿ ਗੁਟਕਾ, ਪਾਨ ਮਸਾਲਾ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂਜਿਸ ਵਿੱਚ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਤੰਬਾਕੂ ਅਤੇ ਨਿਕੋਟੀਨ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ ਦੀਆਂ ਵਸਤੂਆਂ ਨੂੰ ਪਰੋਸਣ ਜਾਂ ਵੇਚਣ ਜਾਂ ਇਨ੍ਹਾਂ ਨਸ਼ਿਆਂ ਵਿੱਚ ਵੱਖ-ਵੱਖ ਫਲੇਵਰ ਆਦਿ ਮਿਲਾ ਕੇ ਵੇਚਣ ‘ਤੇ ਪੂਰਨ ਪਾਬੰਦੀ ਹੈ।

ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਅਣ-ਅਧਿਕਾਰਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੂੰ ਲਾਊਡ ਸਪੀਕਰ ਲਗਾਉਣੇ ਹੋਣਗੇ, ਇਸ ਲਈ ਉਹ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਵੱਖਰੀ ਪ੍ਰਵਾਨਗੀ ਲੈਣ ਨੂੰ ਯਕੀਨੀ ਬਣਾਉਣਗੇ।ਇੱਕ ਹੋਰ ਹੁਕਮ ਅਨੁਸਾਰ ਬਰਨਾਲਾ ਜ਼ਿਲ੍ਹੇ ਵਿੱਚ ਜਿਹੜੇ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਣਾਉਣਾ ਚਾਹੁੰਦੇ ਹਨ ਜਾਂ ਪਹਿਲਾਂ ਹੀ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਚਲਾ ਰਹੇ ਹਨ, ਦੇ ਮਾਲਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਲੈਣੀਆਂ ਪੈਣਗੀਆਂ।

Facebook Comments

Trending