Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਦੀਆਂ ਕਿਤਾਬਾਂ ਛਾਪ ਕੇ ਸਾਂਭਿਆ ਸੁਨਹਿਰੀ ਇਤਿਹਾਸ-ਸੁਖਜਿੰਦਰ ਰੰਧਾਵਾ

Published

on

Master Tara Singh's books were saved by printing the golden history-Sukhjinder Randhawa

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਸੱਤ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਪੁਸਤਕਾਂ ਲੋਕ-ਅਰਪਣ ਕਰਦੇ ਹੋਏ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ,ਲੁਧਿਆਣਾ ਨੇ ਇਹ ਕਿਤਾਬਾਂ ਛਾਪ ਕੇ ਸੁਨਹਿਰੀ ਇਤਿਹਾਸ ਸਾਂਭ ਲਿਆ ਹੈ। ਮਾਸਟਰ ਤਾਰਾ ਸਿੰਘ ਸਿਰਫ਼ ਇਕ ਸਿਆਸੀ ਆਗੂ ਨਹੀਂ ਬਲਕਿ ਇਕ ਰਾਸ਼ਟਰਵਾਦੀ ਸਿੱਖ ਨੇਤਾ ਸਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਸਥਾਪਿਤ ਕਰਨ ਵਿਚ ਵੱਡੀ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਇਹ ਵੱਡੇ ਕਾਰਜ ਜਿਨ੍ਹਾਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਉਹ ਨਿਭਾ ਨਹੀਂ ਰਹੀਆਂ ਹਨ ਪਰ ਲੇਖਕਾਂ ਵੱਲੋਂ ਸੀਮਿਤ ਸਰੋਤਾਂ ਨਾਲ ਚਲਾਈ ਜਾ ਰਹੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਕਰ ਰਹੀ ਹੈ। ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਆਖਿਆ ਕਿ ਮਾਸਟਰ ਤਾਰਾ ਸਿੰਘ ਜੀ ਰਾਜਨੀਤੀ ਅਤੇ ਸਾਹਿਤ ਦੀ ਉੱਚ-ਦੁਮਾਲੜੀ ਸ਼ਖ਼ਸੀਅਤ ਸਨ।

Facebook Comments

Trending