Connect with us

ਪੰਜਾਬੀ

ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਟੈਂਡਰ ਦੀਆਂ ਸ਼ਰਤਾਂ ਮੁਤਾਬਕ ਵਰਤਿਆ ਜਾਵੇ ਮਟੀਰੀਅਲ : ਜ਼ੋਨਲ ਕਮਿਸ਼ਨਰ 

Published

on

Material to be used as per tender conditions in ongoing development works: Zonal Commissioner

ਲੁਧਿਆਣਾ : ਨਗਰ ਨਿਗਮ ਜ਼ੋਨ ਸੀ ਅਧੀਨ ਆਉਂਦੀਆਂ ਸੜਕਾਂ ਦੇ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕਰਵਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਸੋਮਵਾਰ ਨੂੰ ਜ਼ੋਨਲ ਕਮਿਸ਼ਨਰ ਡਾ ਪੂਨਮਪ੍ਰੀਤ ਕੌਰ ਨੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਅਤੇ ਸਬੰਧਤ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਇਸ ਦੌਰਾਨ ਉਨ੍ਹਾਂ ਸਾਫ਼ ਕੀਤਾ ਕਿ ਜ਼ੋਨ ਅਧੀਨ ਆਉਂਦੇ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਜਿੱਥੇ ਕੁਆਲਿਟੀ ਵਿੱਚ ਸਮਝੌਤਾ ਨਹੀਂ ਕੀਤਾ ਜਾ ਸਕਦਾ ਉਥੇ ਮੁੜ ਤੋਂ ਬਣਾਈਆਂ ਜਾ ਰਹੀਆਂ ਸਬੰਧਤ ਸੜਕਾਂ ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਚਲਾਉਣ ਲਈ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡਾ ਪੂਨਮਪ੍ਰੀਤ ਕੌਰ ਨੇ ਕਾਰਜਕਾਰੀ ਇੰਜਨੀਅਰ ਰਾਕੇਸ਼ ਕੁਮਾਰ ਸਿੰਗਲਾ, ਸਹਾਇਕ ਇੰਜਨੀਅਰ ਭੁਪਿੰਦਰ ਸਿੰਘ ਗਰੇਵਾਲ, ਸਹਾਇਕ ਇੰਜਨੀਅਰ ਸੰਦੀਪ ਚੌਧਰੀ ਨੂੰ ਨਾਲ ਲੈ ਕੇ ਨਗਰ ਨਿਗਮ ਜ਼ੋਨ ਸੀ ਅਧੀਨ ਆਉਂਦੀ ਪੁਰਾਣੀ ਜੀਟੀ ਰੋਡ ਅਤੇ ਗਿੱਲ ਰੋਡ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਇਸ ਦੌਰਾਨ ਸਭ ਤੋਂ ਪਹਿਲਾਂ ਜ਼ੋਨਲ ਕਮਿਸ਼ਨਰ ਬੀ ਐਂਡ ਆਰ ਸ਼ਾਖਾ ਦੀ ਟੀਮ ਨੂੰ ਨਾਲ ਲੈ ਕੇ ਪੁਰਾਣੀ ਜੀਟੀ ਰੋਡ ਤੇ ਬਣੇ ਰੈਣ ਬਸੇਰੇ ਕੋਲ ਪੁੱਜੇ ਜਿੱਥੇ ਉਨ੍ਹਾਂ ਮੌਕੇ ਤੇ ਜਿੱਥੇ ਉਨ੍ਹਾਂ ਐੱਸ ਡੀ ਬੀ ਸੀ ਨਾਲ ਮੁੜ ਤੋਂ ਬਣਾਈ ਜਾਣ ਵਾਲੀ ਸੜਕ ਪਾਰਕਾਂ  ਅਤੇ ਗ੍ਰੀਨ ਬੈਲਟ ਦੇ ਹਾਲਾਤਾਂ ਨੂੰ ਦੇਖਿਆ ।

ਇਸ ਦੌਰਾਨ ਉਨ੍ਹਾਂ ਮੌਕੇ ਤੋਂ ਹੀ ਅਪੈਕਸ ਬਿਲਡਰ ਨੂੰ ਸਾਰਾ ਕੰਮ ਟੈਂਡਰ ਦੀਆਂ ਤੈਅ ਸ਼ਰਤਾਂ ਮੁਤਾਬਕ ਅਤੇ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਉਨ੍ਹਾਂ ਸੜਕ ਦੀ ਰੀਕਾਰਪੇਟਿੰਗ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਡਾ ਪੂਨਮ ਪ੍ਰੀਤ ਕੌਰ ਗਿੱਲ ਰੋਡ ਸਥਿਤ ਜੀਐੱਨਈ ਕਾਲਜ ਦੇ ਗੇਟ ਤੇ ਪੁੱਜੇ ਜਿੱਥੇ ਉਨ੍ਹਾਂ ਲੀਨ ਕੰਕਰੀਟ ਦੇ ਰੁਕੇ ਕੰਮ ਸਬੰਧੀ ਠੇਕੇਦਾਰ ਨੂੰ ਸਵਾਲ ਕੀਤਾ ਜਿਸ ਤੇ ਟਰਮੈਕ ਰੋਡ ਐਂਡ ਰੂਫ ਬਿਲਡਰਜ਼ ਦੇ ਮਾਲਕ ਨੇ ਜ਼ੋਨਲ ਕਮਿਸ਼ਨਰ ਨੂੰ ਬੀਤੇ ਦਿਨਾਂ ਤੋਂ ਮਾਈਨਿੰਗ ਦੀ ਚੱਲ ਰਹੀ ਸਮੱਸਿਆ ਸਬੰਧੀ ਜਾਣਕਾਰੀ ਦਿੱਤੀ ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਜ਼ੋਨ ਸੀ ਦੇ ਜ਼ੋਨਲ ਕਮਿਸ਼ਨਰ ਡਾ ਪੂਨਮਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ੋਨ ਅਧੀਨ ਆਉਂਦੀਆਂ ਮੁੱਖ ਸੜਕਾਂ ਜਿਨ੍ਹਾਂ ਤੇ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਟ੍ਰੈਫਿਕ ਸਮੱਸਿਆ ਸਬੰਧੀ ਜਾਣਕਾਰੀ ਜਿਸ ਤੋਂ ਬਾਅਦ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਗੀਰਾਂ ਨੂੰ ਨਿਜਾਤ ਦਿਵਾਉਣ ਅਤੇ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਅੱਜ ਉਨ੍ਹਾਂ ਪੁਰਾਣੀ ਜੀਟੀ ਅਤੇ ਗਿੱਲ ਰੋਡ ਦੀਆਂ ਸੜਕਾਂ ਤੇ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਨਾਲ ਮੀਟਿੰਗ ਕੀਤੀ ।

ਜਿਸ ਤੋਂ ਬਾਅਦ ਉਹ ਖੁਦ ਬੀ ਐਂਡ ਆਰ ਸ਼ਾਖਾ ਦੇ ਕਾਰਜਕਾਰੀ ਇੰਜਨੀਅਰ ਰਾਕੇਸ਼ ਸਿੰਗਲਾ ਸਹਾਇਕ ਇੰਜਨੀਅਰ ਭੁਪਿੰਦਰ ਸਿੰਘ ਗਰੇਵਾਲ ਅਤੇ ਸਹਾਇਕ ਇੰਜਨੀਅਰ ਸੰਦੀਪ ਚੌਧਰੀ ਨੂੰ ਨਾਲ ਲੈਕੇ ਦੋਨੋਂ ਸੜਕਾਂ ਦੇ ਚੱਲ ਰਹੇ ਕੰਮਾਂ ਨੂੰ ਚੈੱਕ ਕੀਤਾ ਇਸ ਦੌਰਾਨ ਉਨ੍ਹਾਂ ਮੌਕੇ ਤੋਂ ਸਬੰਧਤ ਠੇਕੇਦਾਰਾਂ ਅਤੇ ਬੀ ਐਂਡ ਆਰ ਸ਼ਾਖਾ ਦੇ ਅਫਸਰਾਂ ਨੂੰ ਚੱਲ ਰਹੇ ਕੰਮਾਂ ਨੂੰ ਟੈਂਡਰ ਦੀਆਂ ਤੈਅ ਸ਼ਰਤਾਂ ਅਤੇ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਉਨ੍ਹਾਂ ਕਿਹਾ ਕਿ ਜ਼ੋਨ ਅਧੀਨ ਆਉਂਦੇ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕੰਮ ਵਧੀਆ ਕਵਾਲਟੀ ਦੇ ਨਾਲ ਨਾਲ ਤੈਅ ਸਮੇਂ ਵਿਚ ਪੂਰਾ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ ਜਿਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

Facebook Comments

Trending