ਲਖਨਊ : ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਵਿਚ ਆਪਣੇ ਸਹਿਯੋਗੀ ਪਾਰਟੀ ਨੂੰ ਵਧਾਈ ਦਿੱਤੀ ਹੈ। ਪੰਜਾਬ ਦੇ ਸ਼੍ਰੋਮਣੀ ਅਕਾਲੀ ਪਾਰਟੀ ਨੇ ਅੱਜ 100 ਸਾਲ ਪੂਰਾ ਹੋਣ ’ਤੇ ਯੂਪੀ ਦੀ ਸਾਬਕਾ ਸੀਐਮ ਮਾਇਆਵਤੀ ਨੇ ਉਨ੍ਹਾਂ ਦੇ ਨੇਤਾਵਾਂ ਨੂੰ ਵਧਾਈ ਦਿੱਤੀ ਹੈ।
ਮਾਇਆਵਤੀ ਨੇ ਮੀਡੀਆ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਪਾਰਟੀ ਦੀ 100ਵੀਂ ਵਰ੍ਹੇਗੰਢ ਹੈ। ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੀ ਜਨਤਾ ਲਈ ਸੰਘਰਸ਼ ਕਰਦੀ ਰਹੀ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਨ ਵਾਲੀ ਮਾਇਆਵਤੀ ਨੇ ਕਿਹਾ ਕਿ ਮੇਰੀ ਇੱਛਾ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਇੱਥੇ ਬਸਪਾ ਅਤੇ ਅਕਾਲੀ ਦਲ ਦੀ ਗੱਠਜੋੜ ਦੀ ਸਰਕਾਰ ਬਣੇ।
ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ। ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਮੇਰੇ ਦਿਲ ਵਿੱਚ ਪੰਜਾਬ ਦਾ ਖਾਸ ਸਥਾਨ ਹੈ। ਅਕਾਲੀ ਦਲ ਨਾਲ ਮਿਲ ਕੇ ਸਰਕਾਰ ਬਣਾ ਕੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਪਾਵਾਂਗੇ।