Connect with us

ਪੰਜਾਬੀ

 ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

Published

on

Meeting held regarding Swachh Bharat Mission (Rural).

ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ। ਸ੍ਰੀ ਸੰਦੀਪ ਕੁਮਾਰ ਵਲੋਂ ਅਧਿਕਾਰੀਆਂ ਨੂੰ ਪਿੰਡਾਂ ‘ਚ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਨੂੰ ਜਲਦ ਗ੍ਰੀਨ ਜ਼ੋਨ ਵਿੱਚ ਲਿਆਂਦਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਿੰਡ ਦੀ ਨੂਹਾਰ ਨੂੰ ਸਵਾਰਨ ਲਈ ਸੋਲਿਡ ਵੈਸਟ ਮੈਨੇਜਮੈਂਟ ਅਤੇ  ਲਿਕਵਿਡ ਵੈਸਟ ਮੈਨਜਮੈਂਟ ਸਬੰਧੀ ਪ੍ਰੋਜੈਕਟ ਮੁਕੰਮਲ ਕੀਤੇ ਜਾਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਕਿਹੜੇ-ਕਿਹੜੇ ਫੰਡਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਸਕੱਤਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੋਲਡ ਵੇਸਟ ਮੈਨੇਜਮੇਂਟ ਬਣਾਉਣ ਸਮੇਂ ਜਿਹੜੀਆਂ ਔਕੜਾਂ ਆਉਂਦੀਆਂ ਹਨ, ਉਨ੍ਹਾਂ ਦੇ ਢੁੱਕਵੇਂ ਹੱਲ ਕਰਨ ਸਬੰਧੀ ਸੁਝਾਅ ਵੀ ਦਿੱਤੇ ਗਏ।

Facebook Comments

Trending