ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਅਤੇ ਸ਼੍ਰੀ ਸਚਿਨ ਸ਼ਰਮਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਰਮੀਆਂ ਦੇ ਮੌਸਮ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਗਊ ਸੇਵਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਲੁਧਿਆਣਾ ਪ੍ਰਸ਼ਾਸਨ ਨੂੰ ਗਊ ਸੈੱਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤਭ ਸ਼ਰਮਾ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਲੁਧਿਆਣਾ ਡਾ. ਪਰਮਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।
ਸ਼੍ਰੀ ਸਚਿਨ ਸ਼ਰਮਾ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਹਮੇਸ਼ਾ ਹੀ ਗਊਆਂ ਦੀ ਭਲਾਈ ਲਈ ਚਿੰਤਤ ਹਨ, ਜਿਸ ਕਾਰਨ ਅੱਜ ਗਰਮੀ ਦੇ ਮੌਸਮ ਦੌਰਾਨ ਸੂਬੇ ਦੀਆਂ ਗਊਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵੱਖ-ਵੱਖ ਗੱਲਾਂ ੋਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਊ ਸੈੱਸ ਦੀ ਵਸੂਲੀ ਪੂਰੀ ਤਰ੍ਹਾਂ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਗਊਆਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਵਾਂਝੇ ਰਹਿਣਾ ਪੈ ਰਿਹਾ ਹੈ
ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸਤੁਭ ਸ਼ਰਮਾ ਨਾਲ ਗਾਵਾਂ ਦੀ ਬੇਰਹਿਮੀ, ਬੇਅਦਬੀ ਅਤੇ ਹੱਤਿਆਵਾਂ ੋਤੇ ਠੋਸ ਕਦਮ ਚੁੱਕਣ ਅਤੇ ਦੋਸ਼ੀਆਂ ੋਤੇ ਰਸੁਕਾ ਤਹਿਤ ਕੇਸ ਦਰਜ ਕਰਨ ਅਤੇ ਥਾਣਿਆਂ ‘ਚ ਚੌਕਸੀ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਾਰਥਕ ਉਪਰਾਲਿਆਂ ਨਾਲ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਦਾ ਅਕਸ ਖਰਾਬ ਹੋਣ ਤੋਂ ਬਚਾਇਆ ਜਾਵੇਗਾ ਅਤੇ ਲੋਕਾਂ ਦਾ ਭਰੋਸਾ ਵੀ ਕਾਇਮ ਹੋਵੇਗਾ।