ਪੰਜਾਬੀ
ਘਰੇਲੂ ਗੈਸ ਦੀ ਦੁਰਵਰਤੋਂ ‘ਤੇ ਨਕੇਲ ਕੱਸਣ ਲਈ ਗੈਸ ਏਜੰਸੀਆਂ ਨਾਲ ਮੀਟਿੰਗ
Published
3 years agoon
ਲੁਧਿਆਣਾ : ਖ਼ੁਰਾਕ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਸੰਬੰਧੀ ਛਾਪੇਮਾਰੀ ਅਤੇ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਤਹਿਤ ਜਿਲਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ ਲੁਧਿਆਣਾ ਪੂਰਬੀ ਸ੍ਰੀਮਤੀ ਸ਼ਿਫਾਲੀ ਚੋਪੜਾ ਵੱਲੋਂ ਸ਼ਹਿਰ ਦੀਆਂ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਫ.ਐਸ.ਸੀ. ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਗੈਸ ਏਜੰਸੀਆਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਘਰੇਲੂ ਗੈਸ ਦੀ ਦੁਰਵਰਤੋਂ ਨੂੰ ਰੋਕਣ ਲਈ ਗੈਸ ਏਜੰਸੀਆਂ ਨੂੰ ਆਪਣੇ ਸਟਾਫ਼ ‘ਤੇ ਵੀ ਤਿਰਛੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੈਸ ਏਜੰਸੀਆਂ ਨੂੰ ਸਟਾਫ ਦੇ ਪੂਰੀ ਵਰਦੀ ਵਿੱਚ ਹੋਣ, ਸ਼ਨਾਖਤੀ ਕਾਰਡ ਕੋਲ ਰੱਖਣ, ਗੈਸ ਡਲਿਵਰ ਕਰਨ ਲਈ ਗੱਡੀਆਂ ਤੇ ਏਜੰਸੀ ਦਾ ਪੂਰਾ ਨਾਮ, ਹਰ ਗੱਡੀ ਵਿੱਚ ਵਜ਼ਨੀ ਕੰਡਾ ਰੱਖਣ, ਗੈਸ ਦੀ ਗੁਦਾਮ ਤੋਂ ਡਿਲਿਵਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਘਰੇਲੂ ਗੈਸ ਦੀ ਕਾਲਾਬਜਾਰੀ ਅਤੇ ਮਿੱਥੇ ਰੇਟ ਤੋਂ ਜ਼ਿਆਦਾ ਕੀਮਤ ਵਸੂਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਖ਼ਾਮੀਆਂ ਤੁਰੰਤ ਪੂਰੀਆਂ ਕਰਨ ਲਈ ਵੀ ਹਦਾਇਤ ਕੀਤੀ।
ਡੀ.ਐਫ.ਐਸ.ਸੀ. ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਘਰੇਲੂ ਗੈਸ ਦੀ ਦੁਰਵਰਤੋਂ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਛਾਪੇਮਾਰੀ ਅਤੇ ਕਾਰਵਾਈਆਂ ਜਾਰੀ ਰਹਿਣਗੀਆਂ ।