ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ 23 ਦਸੰਬਰ ਨੂੰ 4 ਜਿ਼ਲ੍ਹੇ ਲੁਧਿਆਣਾ, ਮਲੇਰਕੋਟਲਾਂ, ਸੰਗਰੂਰ ਅਤੇ ਬਰਨਾਲਾ ਦੇ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਆਯੋਜਿਤ ਕਰਕੇ ਐਨ.ਆਰ.ਆਈਜ਼ ਦੀਆਂ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੇ ਐਨ.ਆਰ.ਆਈ ਪੋਰਟਲ ਦੀ ਵਰਤੋਂ ਕਰਕੇ ਆਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।
ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਪੂਨਮਪ੍ਰੀਤ ਕੌਰ ਵੱਲੋਂ ਆਪਣੇ ਦਫ਼ਤਰ ਵਿਖੇ ਉਕਤ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਡਾ. ਪੂਨਮਪ੍ਰੀਤ ਕੌਰ ਨੇ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ `ਤੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਣ ਕੇ ਹੱਲ ਕਰਨਗੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ `ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ ਰਹਿਣਗੇ। ਡਾ. ਪੂਨਮਪ੍ਰੀਤ ਕੌਰ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ
ਡਾ. ਪੂਨਮਪ੍ਰੀਤ ਕੌਰ ਵੱਲੋਂ ਇਸ ਐਨ.ਆਰ.ਆਈ ਪੰਜਾਬੀਆਂ ਨਾਲ ਮਿਲਨੀ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਵੀ ਸੌਪੀਆਂ ਗਈਆ।