Connect with us

ਕਰੋਨਾਵਾਇਰਸ

ਮੈਗਾ ਟੀਕਾਕਰਣ ਮੁਹਿੰਮ ਭਲਕੇ : ਜ਼ਿਲ੍ਹਾ ਵਾਸੀ ਟੀਕਾਕਰਣ ਮੁਹਿੰਮ ਦਾ ਲੈਣ ਲਾਹਾ – ਡਿਪਟੀ ਕਮਿਸ਼ਨਰ

Published

on

Mega Vaccination Campaign Tomorrow: District Residents Benefit From Vaccination Campaign - Deputy Commissioner

ਲੁਧਿਆਣਾ :   ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਹਿੱਤ ਵਿੱਚ ਭਲਕੇ (23 ਜਨਵਰੀ, 2022) ਜ਼ਿਲ੍ਹੇ ਦੀਆਂ ਵੱਖ-ਵੱਖ 258 ਥਾਵਾਂ ‘ਤੇ ਇੱਕ ਮੈਗਾ ਟੀਕਾਕਰਨ ਮੁਹਿੰਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਦੇ ਲਗਭਗ ਹਰ ਕੋਨੇ ਵਿੱਚ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵੈਕਸੀਨ ਹੀ ਆਮ ਸਥਿਤੀ ਵਿੱਚ ਆਉਣ ਦਾ ਇੱਕੋ ਇੱਕ ਰਸਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਯੋਗ ਵਿਅਕਤੀ ਦਾ ਟੀਕਾਕਰਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਹੀ ਲੋਕਾਂ ਨੂੰ ਵੈਕਸੀਨ ਸਬੰਧੀ ਜਾਗਰੂਕ ਕਰ ਰਹੇ ਹਨ ਕਿ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ 2858021 (108.59%) ਜਨਸੰਖਿਆ ਵਿੱਚੋਂ 2632000 ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ, ਜਦਕਿ ਸਿਰਫ 1700964 (64.63%) ਆਬਾਦੀ ਹੀ ਆਪਣੀ ਦੂਜੀ ਡੋਜ਼ ਲਈ ਅੱਗੇ ਆਈ ਹੈ। ਉਨ੍ਹਾਂ ਅਜਿਹੇ ਸਾਰੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੀ ਭਲਾਈ ਲਈ ਅੱਗੇ ਆਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਟੀਕਾਕਰਣ ਸਾਡੇ ਸਰੀਰ ਵਿੱਚ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਸਹਾਈ ਹੁੰਦਾ ਹੈ ਜੋ ਕੋਵਿਡ ਪੋਜ਼ਟਿਵ ਹੋਣ ਦੀ ਸੂਰਤ ਵਿੱਚ ਬਿਮਾਰੀ ਨਾਲ ਲੜਨ ਵਿੱਚ ਮਦਦ ਕਰਦਾ ਹੈ.

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਹੈਲਥਕੇਅਰ ਵਰਕਰ, ਫਰੰਟਲਾਈਨ ਕਰਮਚਾਰੀ, 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਪਹਿਲਾਂ ਹੀ ਹੋਰ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਹ ਦੂਜੀ ਖੁਰਾਕ ਲੈਣ ਦੀ ਮਿਤੀ ਤੋਂ 9 ਮਹੀਨੇ ਪੂਰੇ ਕਰ ਚੁੱਕੇ ਹਨ, ਉਹ ਵੀ ਬੂਸਟਰ ਸ਼ਾਟ ਲਈ ਯੋਗ ਹਨ.

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡਿਊਟੀ ‘ਤੇ ਤਾਇਨਾਤ ਸਟਾਫ਼ ਨੂੰ ਬੂਸਟਰ ਡੋਜ਼ ਪ੍ਰਾਪਤ ਹੋ ਸਕਦੀ ਹੈ ਭਾਵੇਂ ਉਨ੍ਹਾਂ ਨੇ ਦੂਜੀ ਖੁਰਾਕ ਤੋਂ ਬਾਅਦ 9 ਮਹੀਨੇ ਪੂਰੇ ਨਾ ਕੀਤੇ ਹੋਣ। ਉਨ੍ਹਾਂ ਕਿਹਾ ਕਿ ਹੁਣ ਅਜਿਹਾ ਸਟਾਫ਼ ਆਪਣੇ ਦੂਜੇ ਟੀਕਾਕਰਨ ਤੋਂ 90 ਦਿਨਾਂ ਬਾਅਦ ਬੂਸਟਰ ਡੋਜ਼ ਲੈ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਡਿਊਟੀ ਲਈ ਤਾਇਨਾਤ ਅਧਿਆਪਕ, ਸਰਕਾਰੀ ਸਟਾਫ਼, ਬੈਂਕ ਕਰਮਚਾਰੀ, ਬੀਮਾ ਖੇਤਰ ਆਦਿ ਸਮੇਤ ਸਮੂਹ ਚੋਣ ਅਮਲੇ ਲਈ ਇੱਕ ਵਿਸ਼ੇਸ਼ ਟੀਕਾਕਰਨ ਕੈਂਪ ਭਲਕੇ 23 ਜਨਵਰੀ, 2022 ਨੂੰ ਸਾਰੇ ਸਿਖਲਾਈ ਕੇਂਦਰਾਂ ਵਿੱਚ ਲਗਾਇਆ ਜਾਵੇਗਾ ਅਤੇ ਇਨ੍ਹਾਂ ਕੈਂਪਾਂ ਵਿੱਚ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵੇਂ ਵੈਕਸੀਨ ਉਪਲਬਧ ਹੋਣਗੀਆਂ।

Facebook Comments

Trending