Connect with us

ਪੰਜਾਬੀ

ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਰਵਾਸੀ ਲੇਖਕ ਮਿਲਣੀ ਸਮਾਗਮ ਦਾ ਆਯੋਜਨ

Published

on

Migrant Writers Meeting organized by Migrant Literature Study Centre

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਵੱਖ ਵੱਖ ਮੁਲਕਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਸ੍ਰੋਤਿਆਂ ਦੇ ਰੂ ਬ ਰੂ ਕਰਵਾਉਣ ਹਿੱਤ ‘ਪਰਵਾਸੀ ਲੇਖਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਪ੍ਰੋਗਰਾਮ ਵਿਚ ਵੱਖ ਵੱਖ ਮੁਲਕਾਂ ਵਿਚ ਵੱਸਦੇ 22 ਦੇ ਕਰੀਬ ਲੇਖਕਾਂ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਕਾਲਜ ਵਿਚ 2011 ਵਿਚ ਸਥਾਪਿਤ ਹੋਏ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਪ੍ਰਮੁੱਖ ਸਰਗਰਮੀਆਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਇਨ੍ਹਾਂ ਸਾਰੇ ਲੇਖਕਾਂ ਨੂੰ ਫ਼ੁਲਕਾਰੀ ਅਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਗਿਆ।

Facebook Comments

Trending