Connect with us

ਇੰਡੀਆ ਨਿਊਜ਼

ਰਾਜੌਰੀ ‘ਚ ਅੱ. ਤਵਾਦੀਆਂ ਨੇ ਫੌਜ ਦੀ ਗੱਡੀ ਨੂੰ ਬਣਾਇਆ ਨਿਸ਼ਾਨਾ

Published

on

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਇਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ, ਜਿਸ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ‘ਤੇ ਕਈ ਰਾਉਂਡ ਫਾਇਰ ਕੀਤੇ ਹਨ। ਇਹ ਘਟਨਾ ਸੁੰਦਰਬਨੀ ਸੈਕਟਰ ‘ਚ ਸਵੇਰੇ 12:45 ‘ਤੇ ਵਾਪਰੀ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਇਸ ਹਮਲੇ ‘ਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਸੂਤਰਾਂ ਮੁਤਾਬਕ ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਇਲਾਕੇ ‘ਚ ਫੌਜ ਵੱਲੋਂ ਪਹਿਲਾਂ ਹੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਸੁੰਦਰਬਨੀ ਇਲਾਕਾ ਐਲਓਸੀ ਦੇ ਨਾਲ ਲੱਗਦਾ ਹੈ ਅਤੇ ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਕਾਰਨ ਸੁਰੱਖਿਆ ਬਲਾਂ ਵੱਲੋਂ ਇੱਥੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਫਿਲਹਾਲ ਫੌਜ ਵਲੋਂ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੁਲਸ ਨੂੰ ਉਥੇ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਫਿਲਹਾਲ ਇਲਾਕੇ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ ਫੌਜ ਨੇ ਇਸ ਹਮਲੇ ‘ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

ਇਸ ਤੋਂ ਪਹਿਲਾਂ 7 ਫਰਵਰੀ ਨੂੰ ਭਾਰਤੀ ਫੌਜ ਨੇ ਪਾਕਿਸਤਾਨ ਦੇ 7 ਘੁਸਪੈਠੀਆਂ ਨੂੰ ਮਾਰ ਦਿੱਤਾ ਸੀ, ਜੋ ਇਲਾਕੇ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਅਜਿਹੇ ਹਮਲੇ ਖਿੱਤੇ ਦੀ ਸੁਰੱਖਿਆ ਸਥਿਤੀ ਨੂੰ ਚੁਣੌਤੀਪੂਰਨ ਬਣਾਉਂਦੇ ਹਨ, ਪਰ ਭਾਰਤੀ ਫੌਜ ਨੇ ਹਮੇਸ਼ਾ ਹੀ ਢੁੱਕਵਾਂ ਜਵਾਬ ਦਿੱਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ।

Facebook Comments

Trending