ਲੁਧਿਆਣਾ : ਐਂਟੀਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਬਿੱਟੂ ਪੁੱਤਰ ਮੰਗਾ ਰਾਮ ਵਾਸੀ ਸਲੇਮ ਟਾਬਰੀ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 75 ਲੱਖ ਰੁਪਏ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਹੈਰੋਇਨ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸ ਨੂੰ ਸਲੇਮ ਟਾਬਰੀ ਇਲਾਕੇ ‘ਚੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ, ਉਸ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।