Connect with us

ਲੁਧਿਆਣਾ ਨਿਊਜ਼

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਲ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤਿੰਨ ਟਿਊਬਵੈੱਲ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Published

on

ਲੁਧਿਆਣਾ, 16 ਮਾਰਚ: ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੌਲਤ ਕਲੋਨੀ (ਸੁੰਦਰ ਨਗਰ) ਅਤੇ ਫੀਲਡ ਗੰਜ ਇਲਾਕੇ ਵਿੱਚ ਤਿੰਨ ਟਿਊਬਵੈੱਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਹ ਪ੍ਰੋਜੈਕਟ ਲਗਭਗ 27.50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਬਾਰੇ ਬੋਲਦਿਆਂ ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਦੌਲਤ ਕਲੋਨੀ ਅਤੇ ਫੀਲਡ ਗੰਜ (ਨੇੜੇ ਕੁਸ਼ਟ ਆਸ਼ਰਮ) ਵਿੱਚ ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਦਕਿ ਫੀਲਡ ਗੰਜ ਇਲਾਕੇ ਵਿੱਚ ਇੱਕ ਹੋਰ ਟਿਊਬਵੈੱਲ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰੋਜੈਕਟ ਸਬੰਧਤ ਇਲਾਕਿਆਂ ਵਿੱਚ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣਗੇ।

ਵਿਧਾਇਕ ਪਰਾਸ਼ਰ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਉਦਘਾਟਨੀ ਸਮਾਰੋਹ ਦੌਰਾਨ ਹਰੀਸ਼ ਵਿੱਕੀ, ਗੁਰਪ੍ਰੀਤ ਰਾਜੂ, ਵਿਜੇ ਸਿੰਘ, ਸ਼ੈਰੀ, ਕਿਸ਼ੋਰੀ ਲਾਲ ਚੌਹਾਨ ਆਦਿ ਵੀ ਹਾਜ਼ਰ ਸਨ।

Facebook Comments

Trending