Connect with us

ਪੰਜਾਬੀ

ਵਿਧਾਇਕ ਇਯਾਲੀ ਨੇ ਛਪਾਰ ਵਿਖੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ ਪੱਥਰ

Published

on

MLA Ayali lays foundation stone of defense development works at Chhapar

ਲੁਧਿਆਣਾ : ਵਿਧਾਨ ਸਭਾ ਹਲਕਾ ਦਾਖਾ ਵਿਚ ਪਿਛਲੇ ਡੇਢ ਦਹਾਕੇ ਤੋਂ ਵਿਕਾਸ ਲਈ ਯਤਨਸ਼ੀਲ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਛਪਾਰ ਵਿਚ 1 ਕਰੋੜ 10 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਵਿਧਾਇਕ ਇਯਾਲੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪਿੰਡਾਂ ਅੰਦਰ ਜੋ ਵੀ ਵਿਕਾਸ ਕਾਰਜ ਹੋਏ ਹਨ ਜਾਂ ਚੱਲ ਰਹੇ ਹਨ, ਉਹ ਸਾਰੇ ਕੇਂਦਰ ਸਰਕਾਰ ਵਲੋਂ 14ਵੇਂ, 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਸਕੀਮ ਤਹਿਤ ਭੇਜੇ ਫੰਡਾਂ ਨਾਲ ਹੀ ਹੋ ਰਹੇ ਹਨ, ਜਦਕਿ ਇਨ੍ਹਾਂ ਵਿਕਾਸ ਕਾਰਜਾਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਦਾ ਕੋਈ ਵੀ ਯੋਗਦਾਨ ਨਹੀਂ ਹੈ।

ਇਸ ਮੌਕੇ ਸਰਪੰਚ ਬਲਜੀਤ ਸਿੰਘ, ਜ਼ੋਰਾ ਸਿੰਘ ਸਾਬਕਾ ਸਰਪੰਚ, ਪਾਲ ਸਿੰਘ ਪੰਚ, ਅਵਤਾਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਦਵਿੰਦਰ ਸਿੰਘ, ਜਗਤਾਰ ਸਿੰਘ ਬਲਾਕ ਸੰਮਤੀ ਮੈਂਬਰ, ਵਿੱਕੀ ਸੇਖੋਂ, ਮਾ. ਹਰਦਿਆਲ ਸਿੰਘ, ਮਾਟਾ ਸੇਖੋਂ, ਡਾ. ਸਵਰਨ ਸਿੰਘ,. ਰਾਜਦੀਪ ਸਿੰਘ, ਧੰਨਾ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Facebook Comments

Trending