Connect with us

ਪੰਜਾਬੀ

ਵਿਧਾਇਕ ਬੱਗਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ CM ਨੂੰ ਸੌਂਪਿਆ

Published

on

MLA Baga handed over his one month salary check to the CM as a relief fund

ਲੁਧਿਆਣਾ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ ਸਭਾ ਹਲਕਾ ਉੱਤਰੀ ਤੋ ਵਿਧਾਇਕ ਮਦਨ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਚੈਕ ਰਾਹਤ ਫੰਡ ਵਜੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਾਡੇ ਗੁਆਂਢੀ ਸੂਬਾ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਪੰਜਾਬ ਨੂੰ ਪਾਣੀ ਦੀ ਮਾਰ ਝੱਲਣੀ ਪਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਔਖੀ ਘੜੀ ਵਿੱਚ ਪੰਜਾਬੀ ਮਦਦ ਕਰਨ ਲਈ ਦੁਨੀਆਂ ਭਰ ਵਿੱਚ ਮੋਹਰੀ ਰੋਲ ਅਦਾ ਕਰਨ ਵਜੋਂ ਜਾਣੇ ਜਾਂਦੇ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਜ਼ਮੀਨੀ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਵਿਧਾਇਕ ਬੱਗਾ ਨੇ ਕਿਹਾ ਕਿ ਉਨ੍ਹਾਂ ਵਲੋ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ ਹੈ।

Facebook Comments

Trending